ਸ਼੍ਰੀਨਗਰ : ਬਾਰਾਮੂਲਾ ਤੋਂ ਸੰਸਦ ਮੈਂਬਰ ਅਤੇ ਅਵਾਮੀ ਇਤੇਹਾਦ ਪਾਰਟੀ ਦੇ ਨੇਤਾ ਇੰਜੀਨੀਅਰ ਰਸ਼ੀਦ (Engineer Rashid) ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਅੰਤਰਿਮ ਜ਼ਮਾਨਤ ਫਿਰ ਵਧਾ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਦਿੱਲੀ ਦੀ ਇਕ ਅਦਾਲਤ ਨੇ ਸੰਸਦ ਮੈਂਬਰ ਰਾਸ਼ਿਦ ਦੀ ਅੰਤਰਿਮ ਜ਼ਮਾਨਤ 28 ਅਕਤੂਬਰ ਤੱਕ ਵਧਾ ਦਿੱਤੀ ਹੈ। ਉਨ੍ਹਾਂ ਦੇ ਪਿਤਾ ਦੀ ਸਿਹਤ ਠੀਕ ਨਹੀਂ ਹੈ, ਜਿਸ ਕਾਰਨ ਅਦਾਲਤ ਨੇ ਸੰਸਦ ਮੈਂਬਰ ਰਸ਼ੀਦ ਦੀ ਜ਼ਮਾਨਤ ਵਧਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸਾਂਸਦ ਰਾਸ਼ਿਦ ਦੀ ਜ਼ਮਾਨਤ ਅੱਜ 15 ਅਕਤੂਬਰ ਨੂੰ ਖਤਮ ਹੋਣ ਜਾ ਰਹੀ ਸੀ ਪਰ ਹੁਣ ਫਿਰ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਦੀ ਤਰੀਕ ਵਧਾ ਦਿੱਤੀ ਹੈ।