Home ਪੰਜਾਬ ਪੰਜਾਬ ਸਰਕਾਰ ਨੇ ਦੀਵਾਲੀ, ਗੁਰੂਪੁਰਵਾ ਤੇ ਨਵੇਂ ਸਾਲ ਦੌਰਾਨ ਪਟਾਕਿਆਂ ਦੀ ਵਰਤੋਂ...

ਪੰਜਾਬ ਸਰਕਾਰ ਨੇ ਦੀਵਾਲੀ, ਗੁਰੂਪੁਰਵਾ ਤੇ ਨਵੇਂ ਸਾਲ ਦੌਰਾਨ ਪਟਾਕਿਆਂ ਦੀ ਵਰਤੋਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ 

0
Buildings silhouetted against fireworks in Jaipur during the festival of Makar Sankranti. Even Diwali sees a similar firework display

ਪੰਜਾਬ : ਪੰਜਾਬ ਸਰਕਾਰ ਨੇ ਦੀਵਾਲੀ, ਗੁਰੂਪੁਰਵਾ ਅਤੇ ਨਵੇਂ ਸਾਲ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਦਰਅਸਲ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਰਤੋਂ ਲਈ ਸਮਾਂ ਸੀਮਾ ਤੈਅ ਕੀਤੀ ਗਈ ਹੈ। ਭਾਵ ਦੀਵਾਲੀ ਦੀ ਰਾਤ (31 ਅਕਤੂਬਰ) ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ। ਗੁਰੂ ਪਰਵ (15 ਨਵੰਬਰ) ਸਵੇਰੇ 4 ਤੋਂ 5 ਵਜੇ ਅਤੇ ਰਾਤ 9 ਤੋਂ 10 ਵਜੇ ਤੱਕ ਜਦੋਂ ਕਿ ਕ੍ਰਿਸਮਸ ਦੀ ਰਾਤ (25-26 ਦਸੰਬਰ) ਅਤੇ ਨਵੇਂ ਸਾਲ ਦੀ ਸ਼ਾਮ (31 ਦਸੰਬਰ 2024-1 ਜਨਵਰੀ 2025) ਨੂੰ 11.55 ਤੋਂ 12.30 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੈ। ਜੇਕਰ ਇਸ ਨਿਸ਼ਚਿਤ ਸਮਾਂ ਸੀਮਾ ਦੀ ਉਲੰਘਣਾ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਵਿੱਚ ਪਟਾਕਿਆਂ ਦੀ ਆਨਲਾਈਨ ਵਿਕਰੀ ‘ਤੇ ਪਾਬੰਦੀ ਹੈ ਅਤੇ ਈ-ਕਾਮਰਸ ਵੈੱਬਸਾਈਟਾਂ ‘ਤੇ ਕੋਈ ਵੀ ਔਨਲਾਈਨ ਆਰਡਰ ਸਵੀਕਾਰ ਕਰਨ ‘ਤੇ ਪਾਬੰਦੀ ਹੈ। ਸਰਕਾਰ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਇਜਾਜ਼ਤ ਵਾਲੇ ਪਟਾਕਿਆਂ ਦੀ ਵਿਕਰੀ ਸਿਰਫ਼ ਲਾਇਸੈਂਸ ਸ਼ੁਦਾ ਵਪਾਰੀਆਂ ਰਾਹੀਂ ਹੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪਟਾਕਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਬਜ਼ੁਰਗਾਂ ਅਤੇ ਸਾਹ ਦੇ ਮਰੀਜ਼ਾਂ ਦੀ ਸਿਹਤ ‘ਤੇ ਮਾੜਾ ਅਸਰ ਨਾ ਪਵੇ।

Exit mobile version