Home ਪੰਜਾਬ ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਛੱਡ ਦਿੱਤਾ ਅਕਾਲੀ ਦਲ

ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਛੱਡ ਦਿੱਤਾ ਅਕਾਲੀ ਦਲ

0

ਪੰਜਾਬ : ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਵੱਲੋਂ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ (Virsa Singh Valtoha)  ਨੂੰ ਪਾਰਟੀ ‘ਚੋਂ ਕੱਢਣ ਦੇ ਦਿੱਤੇ ਹੁਕਮਾਂ ਤੋਂ ਬਾਅਦ ਵਲਟੋਹਾ ਨੇ ਖੁਦ ਅਕਾਲੀ ਦਲ ਛੱਡ ਦਿੱਤਾ ਹੈ। ਵਲਟੋਹਾ ਨੇ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਸਾਹਮਣੇ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਲਈ ਜੋ ਹੁਕਮਨਾਮੇ ਜਾਰੀ ਕੀਤੇ ਗਏ ਹਨ ਉਹ ਉਨ੍ਹਾਂ ਨੂੰ ਸਿਰ ਝੁਕਾ ਕੇ ਸਵੀਕਾਰ ਕਰਦੇ ਹਨ।

ਇਸ ਹੁਕਮ ਨੂੰ ਲਾਗੂ ਕਰਨ ਲਈ ਉਹ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਖਤਰੇ ਵਿੱਚ ਪਾਏ ਬਿਨਾਂ ਖੁਦ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤਿਆਗ ਦਿੰਦੇ ਹਨ।

Exit mobile version