Home ਦੇਸ਼ ਇਨ੍ਹਾਂ ਰਾਜਾਂ ‘ਚ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ

ਇਨ੍ਹਾਂ ਰਾਜਾਂ ‘ਚ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ

0

ਨਵੀਂ ਦਿੱਲੀ : ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ (Indian Oil Marketing Companies) ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਜਿਸ ਤੋਂ ਬਾਅਦ ਹਰ ਰੋਜ਼ ਸਵੇਰੇ 6 ਵਜੇ ਸਰਕਾਰੀ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਅਪਡੇਟ ਕਰਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਯੂ.ਪੀ ਹੋਵੇ ਜਾਂ ਦਿੱਲੀ, ਹਰ ਜਗ੍ਹਾ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਖੋ-ਵੱਖ ਹਨ।

ਇਸੇ ਤਰ੍ਹਾਂ ਤੇਲ ਕੰਪਨੀਆਂ ਨੇ ਅੱਜ ਯਾਨੀ 16 ਅਕਤੂਬਰ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਅਜਿਹੇ ‘ਚ ਕਾਰ ਦੀ ਟੈਂਕੀ ਨੂੰ ਭਰਨ ਤੋਂ ਪਹਿਲਾਂ ਇਹ ਜਾਣਨਾ ਜ਼ਰੂਰੀ ਹੈ ਕਿ ਅੱਜ ਤੁਹਾਡੇ ਸ਼ਹਿਰ ‘ਚ ਪੈਟਰੋਲ ਅਤੇ ਡੀਜ਼ਲ ਕਿਸ ਕੀਮਤ ‘ਤੇ ਮਿਲ ਰਿਹਾ ਹੈ। ਦੱਸ ਦੇਈਏ ਕਿ ਦੇਸ਼ ਦੇ ਕੁਝ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ, ਜਦਕਿ ਕਈ ਸ਼ਹਿਰਾਂ ‘ਚ ਇਨ੍ਹਾਂ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਹਾਲਾਂਕਿ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਦਿੱਲੀ, ਮੁੰਬਈ, ਚੇਨਈ ਅਤੇ ਕੋਲਕਾਤਾ ‘ਚ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।

ਇਨ੍ਹਾਂ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ

ਤੁਹਾਨੂੰ ਦੱਸ ਦੇਈਏ ਕਿ ਮਹਾਰਾਸ਼ਟਰ ‘ਚ ਪੈਟਰੋਲ ਦੀ ਕੀਮਤ 20 ਪੈਸੇ ਵਧ ਕੇ 104.76 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 18 ਪੈਸੇ ਵਧ ਕੇ 91.26 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤੋਂ ਇਲਾਵਾ ਹਿਮਾਚਲ, ਜੰਮੂ, ਕੇਰਲ, ਮੇਘਾਲਿਆ, ਰਾਜਸਥਾਨ ਅਤੇ ਤ੍ਰਿਪੁਰਾ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਅਤੇ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ।

ਤਾਂ ਆਓ ਜਾਣਦੇ ਹਾਂ ਦੇਸ਼ ਦੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ

ਦਿੱਲੀ ‘ਚ ਪੈਟਰੋਲ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ ‘ਚ ਪੈਟਰੋਲ 103.44 ਰੁਪਏ ਅਤੇ ਡੀਜ਼ਲ 89.97 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ ਵਿੱਚ ਪੈਟਰੋਲ 104.95 ਰੁਪਏ ਅਤੇ ਡੀਜ਼ਲ 91.76 ਰੁਪਏ ਪ੍ਰਤੀ ਲੀਟਰ ਹੈ।

ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ਹੈ।

Exit mobile version