Home ਪੰਜਾਬ ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕੀਤਾ ਤਲਬ

ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕੀਤਾ ਤਲਬ

0

ਪੰਜਾਬ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਪਰਾਲੀ ਸਾੜਨ ਦੇ ਮਾਮਲੇ ‘ਚ ਪਾਏ ਗਏ ਦੋਸ਼ੀਆਂ ‘ਤੇ ਮੁਕੱਦਮਾ ਨਾ ਚਲਾਉਣ ‘ਤੇ ਫਟਕਾਰ ਲਾਈ ਹੈ ਅਤੇ ਦੋਵਾਂ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ 23 ਅਕਤੂਬਰ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਅਦਾਲਤ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਅਮਲੀ ਤੌਰ ‘ਤੇ ਬਹੁਤ ਮੁਸ਼ਕਲ ਹੈ। ਵਕੀਲ ਨੇ ਕਿਹਾ ਕਿ ਪਿਛਲੀ ਵਾਰ ਲੋਕਾਂ ਨੇ ਉਨ੍ਹਾਂ ਦੇ ਅਧਿਕਾਰੀਆਂ ਨਾਲ ਦੁਰਵਿਵਹਾਰ ਕੀਤਾ ਸੀ। ਅਦਾਲਤ ਨੇ ਇਸ ਨੂੰ ਫਟਕਾਰ ਲਗਾਈ ਅਤੇ ਪੁੱਛਿਆ ਕਿ ਕੀ ਲੋਕਾਂ ਨੂੰ ਹਵਾ ਪ੍ਰਦੂਸ਼ਣ ਤੋਂ ਪੀੜਤ ਹੋਣ ਦੇਣਾ ਚਾਹੀਦਾ ਹੈ ਕਿਉਂਕਿ ਰਾਜ ਇਸ ਦੀ ਪਾਲਣਾ ਕਰਨ ਦੇ ਯੋਗ ਨਹੀਂ ਹੈ।

ਅਦਾਲਤ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਪਰਾਲੀ ਸਾੜਨ ‘ਤੇ ਪਾਬੰਦੀ ਨਾ ਲਗਾਉਣ ਦੇ ਮਾਮਲੇ ‘ਚ 23 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ‘ਚ ਨਿੱਜੀ ਤੌਰ ‘ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸੀ.ਏ.ਕਿਊ.ਐਮ ਨੂੰ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਪੰਜਾਬ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬੇ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ।

Exit mobile version