Home Sport IND vs NZ 1st Test Day 2 : ਮੀਂਹ ਕਾਰਨ ਇਕ ਵਾਰ...

IND vs NZ 1st Test Day 2 : ਮੀਂਹ ਕਾਰਨ ਇਕ ਵਾਰ ਫਿਰ ਰੋਕ ਦਿੱਤਾ ਗਿਆ ਮੈਚ

0

ਸਪੋਰਟਸ ਡੈਸਕ : ਭਾਰਤ ਨੇ ਪਹਿਲੇ ਟੈਸਟ ਮੈਚ ਦੇ ਦੂਜੇ ਦਿਨ ਅੱਜ ਯਾਨੀ ਵੀਰਵਾਰ ਨੂੰ ਨਿਊਜ਼ੀਲੈਂਡ ਖ਼ਿਲਾਫ਼ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਅੱਜ ਇੱਥੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਭਾਰਤੀ ਕਪਤਾਨ ਰੋਹਿਤ ਸ਼ਰਮਾ  (Indian captain Rohit Sharma) ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਟਾਸ ਤੋਂ ਬਾਅਦ ਰੋਹਿਤ ਨੇ ਕਿਹਾ ਕਿ ਪਿੱਚ ਸ਼ੁਰੂਆਤ ‘ਚ ਗੇਂਦਬਾਜ਼ਾਂ ਲਈ ਮਦਦਗਾਰ ਸਾਬਤ ਹੋ ਸਕਦੀ ਹੈ ਪਰ ਵਿਕਟ ਦੇ ਸੁਭਾਅ ਨੂੰ ਦੇਖਦੇ ਹੋਏ ਉਨ੍ਹਾਂ ਦੀ ਟੀਮ ਸਕੋਰ ਬੋਰਡ ‘ਤੇ ਵੱਧ ਤੋਂ ਵੱਧ ਦੌੜਾਂ ਬਣਾਉਣਾ ਚਾਹੁੰਦੀ ਹੈ, ਇਸ ਲਈ ਉਨ੍ਹਾਂ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਨਿਊਜ਼ੀਲੈਂਡ ਦੇ ਕਪਤਾਨ ਟੌਮ ਲੈਥਮ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਉਨ੍ਹਾਂ ਦੀ ਟੀਮ ਨੂੰ ਤਿਆਰੀ ਦਾ ਪੂਰਾ ਮੌਕਾ ਨਹੀਂ ਮਿਲਿਆ, ਪਰ ਕਿਉਂਕਿ ਵਿਕਟ ਕਾਫੀ ਸਮੇਂ ਤੱਕ ਢੱਕੀ ਹੋਈ ਸੀ ਅਤੇ ਮੀਂਹ ਪੈ ਰਿਹਾ ਸੀ, ਇਸ ਲਈ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਸਤ੍ਹਾ ਉਨ੍ਹਾਂ ਦੇ ਤੇਜ਼ ਗੇਂਦਬਾਜ਼ਾਂ ਦੀ ਮਦਦ ਕਰੇਗੀ। ਇਸ ਤੋਂ ਪਹਿਲਾਂ ਮੀਂਹ ਕਾਰਨ ਪਹਿਲੇ ਦਿਨ ਦੀ ਖੇਡ ਰੱਦ ਕਰ ਦਿੱਤੀ ਗਈ ਸੀ ਅਤੇ ਟਾਸ ਵੀ ਨਹੀਂ ਹੋ ਸਕਿਆ ਸੀ।

ਭਾਰਤ ਨੇ 13 ਦੌੜਾਂ ‘ਤੇ ਤਿੰਨ ਵਿਕਟਾਂ ਗੁਆ ਦਿੱਤੀਆਂ ਜਦਕਿ ਮੀਂਹ ਕਾਰਨ ਖੇਡ ਇਕ ਵਾਰ ਫਿਰ ਰੋਕ ਦਿੱਤੀ ਗਈ।

ਹੈੱਡ ਟੂ ਹੈੱਡ

ਕੁੱਲ ਮੈਚ – 62
ਭਾਰਤ – 22 ਜਿੱਤਾਂ
ਨਿਊਜ਼ੀਲੈਂਡ – 13 ਜਿੱਤਾਂ
ਡਰਾਅ – 27

ਪਿੱਚ ਰਿਪੋਰਟ 

ਚਿੰਨਾਸਵਾਮੀ ਦਾ ਵਿਕਟ ਬੱਲੇਬਾਜ਼ਾਂ ਲਈ ਮਦਦਗਾਰ ਮੰਨਿਆ ਜਾਂਦਾ ਹੈ। ਹਾਲਾਂਕਿ ਹਾਲ ਹੀ ‘ਚ ਪਏ ਮੀਂਹ ਨਾਲ ਤੇਜ਼ ਗੇਂਦਬਾਜ਼ਾਂ ਨੂੰ ਖੇਡ ‘ਚ ਮਦਦ ਮਿਲਣ ਦੀ ਸੰਭਾਵਨਾ ਹੈ।

ਮੌਸਮ

ਮੌਸਮ ਵਿਭਾਗ ਨੇ ਦਿਨ ਭਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਸੰਭਾਵਿਤ ਪਲੇਇੰਗ 11

ਭਾਰਤ: ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸਰਫਰਾਜ਼ ਖਾਨ, ਕੇਐਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਆਰ ਅਸ਼ਵਿਨ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ।

ਨਿਊਜ਼ੀਲੈਂਡ: ਡੇਵੋਨ ਕੋਨਵੇ, ਟੌਮ ਲੈਥਮ (ਕਪਤਾਨ), ਵਿਲ ਯੰਗ, ਰਚਿਨ ਰਵਿੰਦਰਾ, ਡੇਰਿਲ ਮਿਸ਼ੇਲ, ਟੌਮ ਬਲੰਡਲ (ਵਿਕਟਕੀਪਰ), ਗਲੇਨ ਫਿਲਿਪਸ, ਮੈਟ ਹੈਨਰੀ, ਟਿਮ ਸਾਊਥੀ, ਏਜਾਜ਼ ਪਟੇਲ ਅਤੇ ਵਿਲੀਅਮ ਓਰੂਰਕੇ।

Exit mobile version