Homeਹਰਿਆਣਾਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਪੰਚਕੂਲਾ: ਅੱਜ ਯਾਨੀ 17 ਅਕਤੂਬਰ 2024 ਦਾ ਦਿਨ ਹਰਿਆਣਾ ਲਈ ਇਕ ਵਾਰ ਫਿਰ ਤੋਂ ਇਤਿਹਾਸਕ ਹੋ ਗਿਆ ਹੈ। ਨਾਇਬ ਸਿੰਘ ਸੈਣੀ (Naib Singh Saini) ਨੇ ਅੱਜ ਪੰਚਕੂਲਾ ‘ਚ ਆਯੋਜਿਤ ਇਕ ਸਮਾਰੋਹ ‘ਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸਹੁੰ ਚੁੱਕ ਸਮਾਰੋਹ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi), ਭਾਜਪਾ ਦੇ ਵੱਡੇ ਆਗੂ ਅਤੇ ਐਨ.ਡੀ.ਏ. ਸਹਿਯੋਗੀ ਮੌਜੂਦ ਰਹੇ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਸੈਣੀ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਦੱਸ ਦੇਈਏ ਕਿ ਨਾਇਬ ਸਿੰਘ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ।

ਨਾਇਬ ਸਿੰਘ ਸੈਣੀ ਪੰਚਕੂਲਾ ਦੇ ਨਾਡਾ ਸਾਹਿਬ ਗੁਰਦੁਆਰੇ ਵਿਚ ਸਹੁੰ ਚੁੱਕਣ ਤੋਂ ਪਹਿਲਾਂ ਨਤਮਸਤਕ ਹੋਏ। ਇਸ ਤੋਂ ਇਲਾਵਾ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਦੇ ਮਨਸਾ ਦੇਵੀ ਮੰਦਰ ‘ਚ ਵੀ ਮੱਥਾ ਟੇਕਿਆ। ਸੈਣੀ ਨੇ ਕਿਹਾ ਕਿ ਮੈਂ ਹਰਿਆਣਾ ਦੇ ਲੋਕਾਂ ਦਾ ਤਹਿ ਦਿਲ ਤੋਂ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਦੇ ਪਿਛਲੇ 10 ਸਾਲ ਦੇ ਕਾਰਜਕਾਲ ਵਿਚ ਕੀਤੇ ਗਏ ਕੰਮਾਂ ਨੂੰ ਦਿਲ ਤੋਂ ਅਪਣਾਇਆ ਹੈ। ਹਰਿਆਣਾ ਦੀ ਜਨਤਾ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਡਬਲ ਇੰਜਣ ਵਾਲੀ ਸਰਕਾਰ ‘ਤੇ ਭਰੋਸਾ ਜਤਾਇਆ ਹੈ। ਆਉਣ ਵਾਲੇ ਸਮੇਂ ਵਿਚ ਸਾਡੀ ਸਰਕਾਰ ਪ੍ਰਧਾਨ ਮੰਤਰੀ ਮੋਦੀ ਨਾਲ ਮਜ਼ਬੂਤੀ ਨਾਲ ਕੰਮ ਕਰੇਗੀ ਅਤੇ ਹਰਿਆਣਾ ਨੂੰ ਤੇਜ਼ ਰਫ਼ਤਾਰ ਨਾਲ ਅੱਗੇ ਲੈ ਕੇ ਜਾਵੇਗੀ।

ਦੱਸ ਦੇਈਏ ਕਿ 5 ਅਕਤੂਬਰ ਨੂੰ ਹਰਿਆਣਾ ‘ਚ ਭਾਜਪਾ ਨੇ 90 ਮੈਂਬਰੀ ਵਿਧਾਨ ਸਭਾ ਵਿਚ 48 ਸੀਟਾਂ ਜਿੱਤ ਕੇ ਸੂਬੇ ‘ਚ ਤੀਜੀ ਵਾਰ ਜਿੱਤ ਹਾਸਲ ਕੀਤੀ ਸੀ। ਕਾਂਗਰਸ ਨੇ 37 ਸੀਟਾਂ ‘ਤੇ ਜਿੱਤ ਦਰਜ ਕੀਤੀ ਸੀ। 54 ਸਾਲਾ ਨਾਇਬ ਸੈਣੀ ਨੂੰ ਬੀਤੇ ਦਿਨ ਪੰਚਕੂਲਾ ਸਥਿਤ ਪਾਰਟੀ ਦਫ਼ਤਰ ‘ਚ ਹੋਈ ਮੀਟਿੰਗ ‘ਚ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਭਾਜਪਾ ਨੇ ਐਲਾਨ ਕੀਤਾ ਸੀ ਕਿ ਜੇਕਰ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਹਰਿਆਣਾ ‘ਚ ਸੱਤਾ ਵਿਚ ਵਾਪਸ ਆਉਂਦੀ ਹੈ ਤਾਂ ਸੈਣੀ ਮੁੱਖ ਮੰਤਰੀ ਬਣੇ ਰਹਿਣਗੇ। ਪਾਰਟੀ ਦੇ ਇਕ ਓ. ਬੀ. ਸੀ ਚਿਹਰੇ ਨਾਇਬ ਸਿੰਘ ਸੈਣੀ ਨੇ ਮਾਰਚ ‘ਚ ਮਨੋਹਰ ਲਾਲ ਖੱਟੜ ਦੀ ਥਾਂ ਹਰਿਆਣਾ ਦਾ ਮੁੱਖ ਮੰਤਰੀ ਅਹੁਦਾ ਸੰਭਾਲਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments