Homeਦੇਸ਼ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ

ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ

ਨਵੀਂ ਦਿੱਲੀ : ਹਰ ਰੋਜ਼ ਸਵੇਰੇ 6 ਵਜੇ ਸਰਕਾਰੀ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਅੱਪਡੇਟ ਕਰਦੀਆਂ ਹਨ। ਦਰਅਸਲ, ਤੁਹਾਨੂੰ ਦੱਸ ਦੇਈਏ ਕਿ ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਯੂਪੀ ਹੋਵੇ ਜਾਂ ਦਿੱਲੀ, ਹਰ ਥਾਂ ਪੈਟਰੋਲ-ਡੀਜ਼ਲ ਦੇ ਰੇਟ ਵੱਖ-ਵੱਖ ਹਨ। ਇਸੇ ਤਰ੍ਹਾਂ ਤੇਲ ਕੰਪਨੀਆਂ ਨੇ 17 ਅਕਤੂਬਰ ਯਾਨੀ ਅੱਜ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਜਿਸ ਮੁਤਾਬਕ ਦੇਸ਼ ਦੇ ਕੁਝ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ, ਜਦਕਿ ਕਈ ਸ਼ਹਿਰਾਂ ‘ਚ ਇਨ੍ਹਾਂ ਦੀਆਂ ਕੀਮਤਾਂ ਵਧ ਗਈਆਂ ਹਨ। ਅਜਿਹੇ ‘ਚ ਕਾਰ ਦੀ ਟੈਂਕੀ ਨੂੰ ਭਰਨ ਤੋਂ ਪਹਿਲਾਂ ਇਹ ਜਾਣਨਾ ਜ਼ਰੂਰੀ ਹੈ ਕਿ ਅੱਜ ਤੁਹਾਡੇ ਸ਼ਹਿਰ ‘ਚ ਪੈਟਰੋਲ ਅਤੇ ਡੀਜ਼ਲ ਕਿਸ ਕੀਮਤ ‘ਤੇ ਮਿਲ ਰਿਹਾ ਹੈ।

ਤਾਂ ਆਓ ਜਾਣਦੇ ਹਾਂ ਦੇਸ਼ ਦੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ।

ਦਿੱਲੀ ‘ਚ ਪੈਟਰੋਲ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ ਵਿੱਚ ਪੈਟਰੋਲ 104.21 ਰੁਪਏ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ ਵਿੱਚ ਪੈਟਰੋਲ 103.94 ਰੁਪਏ ਅਤੇ ਡੀਜ਼ਲ 90.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ਹੈ।

ਪੈਟਰੋਲ ਅਤੇ ਡੀਜ਼ਲ ਦੇ ਰੇਟ ਇਸ ਤਰ੍ਹਾਂ ਆਨਲਾਈਨ ਚੈੱਕ ਕਰੋ

ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ: https://iocl.com/
ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ ਵੈੱਬਸਾਈਟ: https://www.bharatpetroleum.in/
ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ ਦੀ ਵੈੱਬਸਾਈਟ: https://www.hindustanpetroleum.com/

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments