Homeਪੰਜਾਬਪੰਜਾਬ ਸਰਕਾਰ ਨੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ...

ਪੰਜਾਬ ਸਰਕਾਰ ਨੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ‘ਚ ਛੁੱਟੀ ਦਾ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਅਗਲੇ ਦਿਨ ਯਾਨੀ 20 ਅਕਤੂਬਰ ਦਿਨ ਐਤਵਾਰ ਹੋਣ ਕਾਰਨ ਸੂਬੇ ਭਰ ਦੇ ਸਕੂਲ, ਕਾਲਜ, ਦਫ਼ਤਰ ਅਤੇ ਬੈਂਕ ਬੰਦ ਰਹਿਣਗੇ।

ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਮੱਦੇਨਜ਼ਰ 19 ਅਕਤੂਬਰ ਦਿਨ ਸ਼ਨੀਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸ਼੍ਰੀ ਰਾਮਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments