ਪੰਜਾਬ : ਡੇਰਾ ਬਾਬਾ ਨਾਨਕ ਦੇ ਕਸਬਾ ਵਡਾਲਾ ਬਾਂਗਰ ਦੇ ਰਹਿਣ ਵਾਲੇ ਨੌਜਵਾਨ ਜਗਦੀਪ ਸਿੰਘ (32) ਦੀ ਫਿਲੀਪੀਨਜ਼ ਵਿੱਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ ਨੌਜਵਾਨ ਕਰੀਬ 7 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਜਗਦੀਪ isMG ਪੰਜਾਬ ਪੁਲਿਸ ਦੇ ਏ.ਐਸ.ਆਈ. ਰਣਧੀਰ ਸਿੰਘ ਦਾ ਪੁੱਤਰ ਹੈ।
ਜਗਦੀਪ ਸਿੰਘ ਆਪਣੇ ਪਿੱਛੇ ਦੋ ਬੱਚੇ, ਪਤਨੀ ਅਤੇ ਮਾਤਾ-ਪਿਤਾ ਛੱਡ ਗਿਆ ਹੈ। ਇਸ ਦੌਰਾਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਰਣਧੀਰ ਸਿੰਘ ਨੇ ਦੱਸਿਆ ਕਿ ਕਰੀਬ 4 ਦਿਨ ਪਹਿਲਾਂ ਜਗਦੀਪ ਦੇ ਕੰਨ ‘ਚ ਸੱਟ ਲੱਗੀ ਸੀ, ਜਿਸ ਕਾਰਨ ਉਹ ਹਸਪਤਾਲ ‘ਚ ਜ਼ੇਰੇ ਇਲਾਜ ਸੀ। ਇਸੇ ਦੌਰਾਨ ਕੱਲ੍ਹ ਜਗਦੀਪ ਦੀ ਇਨਫੈਕਸ਼ਨ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਗਦੀਪ ਦਾ ਅੰਤਿਮ ਸੰਸਕਾਰ ਫਿਲੀਪੀਨਜ਼ ਵਿੱਚ ਕਰ ਦਿੱਤਾ ਗਿਆ ਹੈ।