ਚੰਡੀਗੜ੍ਹ : ਮੋਹਾਲੀ ਦੇ ਸਾਬਕਾ DSP ਗੁਰਸ਼ੇਰ ਸਿੰਘ ਸੰਧੂ (The Former DSP Gursher Singh Sandhu) ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਜਾਅਲਸਾਜ਼ੀ, ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 ਤੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ’ਤੇ ਸੈਕਟਰ-91 ਮੋਹਾਲੀ ਵਾਸੀ ਬਲਜਿੰਦਰ ਸਿੰਘ ਉਰਫ਼ ਟਾਹਲਾ ਦੀ ਸ਼ਿਕਾਇਤ ’ਤੇ ਇਹ ਕਾਰਵਾਈ ਹੋਈ ਹੈ।
DGP ਗੌਰਵ ਯਾਦਵ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸੂਬੇ ਦੇ ਵਕੀਲ ਨੇ ਦੱਸਿਆ ਕਿ DSP ਗੁਰਸ਼ੇਰ ਸਿੰਘ ਸੰਧੂ ਖ਼ਿਲਾਫ਼ ਸਟੇਟ ਕ੍ਰਾਈਮ ਸੈੱਲ ਦੇ ਫੇਜ਼-5 ਥਾਣੇ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਐੱਫ. ਆਈ. ਆਰ. ਸੀਲਬੰਦ ਲਿਫ਼ਾਫ਼ੇ ’ਚ ਜੱਜ ਸਾਹਿਬ ਨੂੰ ਸੌਂਪ ਦਿੱਤੀ ਗਈ ਹੈ।