ਚੰਡੀਗੜ੍ਹ : ਹਰਿਆਣਾ ‘ਚ ਨਵੀਂ ਸਰਕਾਰ (A New Government) ਬਣ ਗਈ ਹੈ। ਨਾਇਬ ਸੈਣੀ (Naib Saini) ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕੁਰਸੀ ‘ਤੇ ਬੈਠਦਿਆਂ ਹੀ ਵੱਡਾ ਫ਼ੈਸਲਾ ਲੈਂਦਿਆਂ ਸੂਬੇ ਦੀ ਜਨਤਾ ਨੂੰ ਵੱਡਾ ਤੋਹਫ਼ਾ ਦਿੱਤਾ ਹੈ।
ਦਰਅਸਲ, ਨਾਇਬ ਸੈਣੀ ਨੇ ਬੀਤੇ ਦਿਨ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਅੱਜ ਉਨ੍ਹਾਂ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਸਥਿਤ ਸੂਬਾ ਸਕੱਤਰੇਤ ਵਿਖੇ ਜਨਤਾ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਫ਼ੈਸਲਾ ਕੀਤਾ ਕਿ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗੰਭੀਰ ਕਿਡਨੀ ਦੇ ਮਰੀਜ਼ਾਂ ਲਈ ਮੁਫ਼ਤ ਡਾਇਲਸਿਸ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗੁਰਦਿਆਂ ਦੇ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਮੁਹੱਈਆ ਕਰਵਾਇਆ ਜਾਵੇਗਾ ਅਤੇ ਭਵਿੱਖ ਵਿੱਚ ਸਾਰੇ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਡਾਇਲਸਿਸ ਦੀ ਸਹੂਲਤ ਵੀ ਉਪਲਬਧ ਹੋਵੇਗੀ।