Home ਹਰਿਆਣਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਲੱਗਾ...

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

0

ਸਿਰਸਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Dera Sacha Sauda Chief Gurmeet Ram Rahim) ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਹੁਣ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ (The Supreme Court) ਤੋਂ ਵੱਡਾ ਝਟਕਾ ਲੱਗਾ ਹੈ।

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਬਰਗਾੜੀ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਲਈ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਰਚ ਵਿੱਚ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਤਿੰਨ ਕੇਸਾਂ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਐਸ.ਆਈ.ਟੀ. ਦੀ ਜਾਂਚ ’ਤੇ ਰੋਕ ਲਾ ਦਿੱਤੀ ਸੀ। ਇਸ ਹੁਕਮ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਾਈ ਪਾਬੰਦੀ ਹਟਾ ਦਿੱਤੀ ਹੈ। ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ।

Exit mobile version