Homeਪੰਜਾਬਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ...

ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਸਾਹਮਣੇ

ਪੰਜਾਬ : ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੈਨੂੰ ਅਹੁਦੇ ਦਾ ਕੋਈ ਲਾਲਚ ਨਹੀਂ ਹੈ। ਅਸੀਂ ਸਾਰਾ ਮਾਮਲਾ ਅਕਾਲ ਪੁਰਖ ਅੱਗੇ ਰੱਖਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਮੈਨੂੰ ਅਹੁਦੇ ‘ਤੇ ਬਣੇ ਰਹਿਣ ਦੇ ਹੁਕਮ ਦਿੱਤੇ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਜਦੋਂ ਤੱਕ ਅਕਾਲ ਪੁਰਖੁ ਦੀ ਸੇਵਾ ਹੈ, ਅਸੀਂ ਸੇਵਾ ਕਰਦੇ ਰਹਾਂਗੇ, ਜਦੋਂ ਅਕਾਲ ਪੁਰਖੁ ਦਾ ਹੁਕਮ ਆਵੇਗਾ, ਸੇਵਾ ਛੱਡ ਦੇਵਾਂਗੇ। ਉਨ੍ਹਾਂ ਕਿਹਾ ਕਿ ਸਿੰਘ ਸਹਿਬ ਵੱਲੋਂ ਬੁਲੰਦ ਕੀਤੀ ਗਈ ਆਵਾਜ਼ ਜ਼ਰੂਰ ਇਤਿਹਾਸ ਸਿਰਜੇਗੀ। ਇਸ ਦੌਰਾਨ ਉਨ੍ਹਾਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਹੋਏ ਟਕਰਾਅ ਨੂੰ ਵੀ ਮੰਦਭਾਗਾ ਕਰਾਰ ਦਿੱਤਾ।

ਦੱਸ ਦੇਈਏ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਹੋਟਾ ਦੇ ਚੱਲ ਰਹੇ ਵਿਵਾਦ ਦਰਮਿਆਨ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਸੀ। ਪਿਛਲੇ ਦਿਨੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਕਈ ਸਾਲਾਂ ਤੋਂ ਸਿੱਖ ਮਸਲਿਆਂ ਦੀ ਨੁਮਾਇੰਦਗੀ ਕਰਦੀ ਆ ਰਹੀ ਹੈ। ਜਦੋਂ ਕਿ ਐੱਸ.ਜੀ.ਪੀ.ਸੀ. ਉਹ ਸਾਰੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦਾ ਦਿਲੋਂ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਬਚਾਉਣ ਲਈ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments