HomeUncategorizedਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲ੍ਹੇ 'ਚ 19 ਅਕਤੂਬਰ ਨੂੰ ਛੁੱਟੀ ਦਾ ਕੀਤਾ...

ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲ੍ਹੇ ‘ਚ 19 ਅਕਤੂਬਰ ਨੂੰ ਛੁੱਟੀ ਦਾ ਕੀਤਾ ਐਲਾਨ

ਪੰਜਾਬ : ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਉਪਰੋਕਤ ਐਲਾਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰ ਵੱਲੋਂ ਕੀਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਇਸ ਦਿਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਿਦਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਤੇ 19 ਅਕਤੂਬਰ ਨੂੰ ਨਗਰ ਕੀਰਤਨ ਦੇ ਰੂਟ ‘ਤੇ ਸ਼ਰਾਬ ਦੀਆਂ ਦੁਕਾਨਾਂ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments