ਮੋਹਾਲੀ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ (The Chandigarh International Airport) ‘ਤੇ ਇਕ ਫਲਾਈਟ ‘ਚ ਬੰਬ ਹੋਣ ਦੀ ਖਬਰ ਕਾਰਨ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਇੰਡੀਗੋ ਏਅਰਲਾਈਨਜ਼ ਦਾ ਜਹਾਜ਼ ਹੈਦਰਾਬਾਦ ਤੋਂ ਚੰਡੀਗੜ੍ਹ ਏਅਰਪੋਰਟ ਪਹੁੰਚਿਆ ਸੀ। ਅਚਾਨਕ ਬੰਬ ਹੋਣ ਦੀ ਖਬਰ ਫੈਲ ਗਈ, ਜਿਸ ਤੋਂ ਬਾਅਦ ਯਾਤਰੀ ਡਰ ਗਏ। ਇਸ ਸੂਚਨਾ ਤੋਂ ਬਾਅਦ ਸਥਾਨਕ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਯਾਤਰੀਆਂ ਨੂੰ ਫਲਾਈਟ ਤੋਂ ਬਾਹਰ ਕੱਢਿਆ ਜਾ ਰਿਹਾ ਹੈ।
ਫਿਲਹਾਲ ਇਸ ਸਬੰਧੀ ਏਅਰਪੋਰਟ ਅਥਾਰਟੀ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ, ਜਿਨ੍ਹਾਂ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਏਅਰਲਾਈਨਜ਼ ਨੂੰ ਲਗਾਤਾਰ ਬੰਬ ਦੀ ਧਮਕੀ ਦੇ ਫੋਨ ਆ ਰਹੇ ਹਨ। ਪਤਾ ਲੱਗਾ ਹੈ ਕਿ ਇੰਡੀਗੋ ਦੇ 5 ਜਹਾਜ਼ਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸਾਰੇ ਜਹਾਜ਼ਾਂ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਦਿੱਲੀ ਹਵਾਈ ਅੱਡੇ ‘ਤੇ ਹੁਣ ਤੱਕ ਕੁੱਲ 3 ਉਡਾਣਾਂ ਉਤਰੀਆਂ ਹਨ।