Home ਪੰਜਾਬ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਬਾਰੇ ਕੀਤਾ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਬਾਰੇ ਕੀਤਾ ਵਿਚਾਰ ਵਟਾਂਦਰਾ

0

ਪੰਜਾਬ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ  (Cabinet Minister Lal Chand Kataruchak) ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਚੰਡੀਗੜ੍ਹ ਵਿਖੇ ਕਿਸਾਨਾਂ ਨਾਲ ਸਬੰਧਤ ਤਿੰਨ ਮੁੱਦਿਆਂ ’ਤੇ ਪੰਜਾਬ ਦੇ ਹਾਲਾਤ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਸਟੋਰੇਜ, ਮਾੜੀ ਹਾਲਤ ਅਤੇ ਮਿੱਲ ਮਾਲਕਾਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਸਟੋਰੇਜ ਸਬੰਧੀ ਕੋਈ ਸਮੱਸਿਆ ਨਹੀਂ ਹੈ ਅਤੇ ਦਸੰਬਰ ਤੱਕ 25 ਐਮ.ਟੀ.ਏ ਤੋਂ ਵੱਧ ਸਟੋਰੇਜ ਹੋ ਜਾਵੇਗੀ।

ਇਸ ਦੇ ਨਾਲ ਹੀ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਸ਼ੁੱਕਰਵਾਰ ਤੱਕ ਕਰੀਬ 18 ਲੱਖ 31 ਹਜ਼ਾਰ ਐਮ.ਟੀ.ਏ ਝੋਨਾ ਪਹੁੰਚ ਚੁੱਕਾ ਹੈ ਅਤੇ ਇਸ ਵਿੱਚੋਂ ਕਰੀਬ 16 ਲੱਖ 37 ਹਜ਼ਾਰ ਐਮ.ਟੀ.ਏ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਨਾਲ ਮੰਡੀਆਂ ਵਿੱਚੋਂ 2 ਲੱਖ 62 ਹਜ਼ਾਰ ਐਮ.ਟੀ.ਏ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਝੋਨਾ ਮੰਡੀ ਵਿੱਚ ਆ ਰਿਹਾ ਹੈ, ਉਸ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਇਸ ਦੀ ਅਦਾਇਗੀ ਕਿਸਾਨਾਂ ਨੂੰ ਸਮੇਂ ਸਿਰ ਕੀਤੀ ਜਾ ਰਹੀ ਹੈ।

Exit mobile version