Home ਦੇਸ਼ ਜੰਮੂ-ਕਸ਼ਮੀਰ ‘ਚ ਕੈਬਨਿਟ ਦੀ ਪਹਿਲੀ ਬੈਠਕ ‘ਚ ਰਾਜ ਦਾ ਦਰਜਾ ਬਹਾਲ ਕਰਨ...

ਜੰਮੂ-ਕਸ਼ਮੀਰ ‘ਚ ਕੈਬਨਿਟ ਦੀ ਪਹਿਲੀ ਬੈਠਕ ‘ਚ ਰਾਜ ਦਾ ਦਰਜਾ ਬਹਾਲ ਕਰਨ ਦੇ ਪ੍ਰਸਤਾਵ ਨੂੰ ਮਿਲੀ ਮਨਜ਼ੂਰੀ

0

ਸ੍ਰੀਨਗਰ : ਜੰਮੂ-ਕਸ਼ਮੀਰ  (Jammu and Kashmir)  ਵਿੱਚ ਮੁੱਖ ਮੰਤਰੀ ਉਮਰ ਅਬਦੁੱਲਾ (Chief Minister Omar Abdullah) ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਦੇ ਪਹਿਲੇ ਮਤੇ ਵਿੱਚ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਕੀਤੀ ਗਈ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਵੀਰਵਾਰ ਨੂੰ ਆਪਣੀ ਪਹਿਲੀ ਬੈਠਕ ਦੌਰਾਨ ਜੰਮੂ-ਕਸ਼ਮੀਰ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਨੂੰ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਦੀ ਅਪੀਲ ਕਰਨ ਵਾਲਾ ਮਤਾ ਪਾਸ ਕੀਤਾ ਗਿਆ।

ਜਾਣਕਾਰੀ ਅਨੁਸਾਰ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕਰਨ ਵਾਲੇ ਮੁੱਖ ਮੰਤਰੀ ਦਿੱਲੀ ਜਾ ਕੇ ਪ੍ਰਸਤਾਵ ਦਾ ਖਰੜਾ ਪ੍ਰਧਾਨ ਮੰਤਰੀ ਨੂੰ ਸੌਂਪਣਗੇ ਅਤੇ ਉਨ੍ਹਾਂ ਨੂੰ 4 ਅਗਸਤ, 2019 ਤੋਂ ਪਹਿਲਾਂ ਵਾਂਗ ਸੂਬੇ ਦੀ ਸਥਿਤੀ ਬਹਾਲ ਕਰਨ ਦੀ ਅਪੀਲ ਕਰਨਗੇ।

ਮੰਤਰੀ ਮੰਡਲ ਵੱਲੋਂ ਪਾਸ ਪ੍ਰਸਤਾਵ ‘ਤੇ ਸਰਕਾਰ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਜੰਮੂ-ਕਸ਼ਮੀਰ ਸਰਕਾਰ ਨੇ ਅਧਿਕਾਰਤ ਤੌਰ ‘ਤੇ ਕੈਬਨਿਟ ਮੀਟਿੰਗ ‘ਚ ਲਏ ਗਏ ਕਿਸੇ ਫ਼ੈਸਲੇ ਬਾਰੇ ਕੁਝ ਨਹੀਂ ਦੱਸਿਆ।

Exit mobile version