Homeਪੰਜਾਬਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜ਼ਿਮਨੀ ਚੋਣਾਂ ਦੀ ਤਰੀਕ...

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜ਼ਿਮਨੀ ਚੋਣਾਂ ਦੀ ਤਰੀਕ ਬਦਲਣ ਦੀ ਕੀਤੀ ਮੰਗ

ਚੰਡੀਗੜ੍ਹ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ 13 ਨਵੰਬਰ ਨੂੰ ਵੋਟਾਂ ਪੈਣੀਆਂ ਹਨ ਪਰ ਹੁਣ ਇਸ ਤਰੀਕ ਨੂੰ ਬਦਲਣ ਦੀ ਮੰਗ ਉੱਠ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਵਿੱਚ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ਵਿੱਚ ਦਲੀਲ ਦਿੱਤੀ ਹੈ ਕਿ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਪ੍ਰਕਾਸ਼ ਪਰਵ 3 ਦਿਨਾਂ ਤੱਕ ਚੱਲਦਾ ਹੈ, ਜਿਸ ਦੀ ਸ਼ੁਰੂਆਤ 13 ਨਵੰਬਰ ਨੂੰ ਅਖੰਡ ਪਾਠ ਸਾਹਿਬ ਨਾਲ ਹੋਵੇਗੀ। ਇਸ ਦਿਨ ਵੋਟਿੰਗ ਹੋਣੀ ਹੈ। ਉਨ੍ਹਾਂ ਧਾਰਮਿਕ ਕਾਰਨਾਂ ਦਾ ਹਵਾਲਾ ਦਿੰਦਿਆਂ ਕਮਿਸ਼ਨ ਨੂੰ ਚੋਣਾਂ ਦੀ ਤਰੀਕ ਬਦਲਣ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਬਾਜਵਾ ਨੇ ਪੱਤਰ ਵਿੱਚ ਕਿਹਾ ਹੈ ਕਿ ਪ੍ਰਕਾਸ਼ ਪੁਰਬ ਦਾ ਸਿੱਖ ਭਾਈਚਾਰੇ ਦੇ ਨਾਲ-ਨਾਲ ਹਿੰਦੂਆਂ ਅਤੇ ਹੋਰ ਧਾਰਮਿਕ ਸਮੂਹਾਂ ਨਾਲ ਵੀ ਅਧਿਆਤਮਕ ਸਬੰਧ ਹੈ। ਉਨ੍ਹਾਂ ਕਿਹਾ ਹੈ ਕਿ ਅਜਿਹੇ ‘ਚ ਵੋਟਿੰਗ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਜ਼ਿਆਦਾਤਰ ਲੋਕ ਗੁਰਦੁਆਰਿਆਂ ਅਤੇ ਘਰਾਂ ਵਿੱਚ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣਗੇ, ਚੋਣਾਂ ਵਾਲੇ ਦਿਨ ਲੋਕਤੰਤਰੀ ਪ੍ਰਕਿਰਿਆ ਵਿੱਚ ਪੂਰੀ ਤਰ੍ਹਾਂ ਹਿੱਸਾ ਲੈਣ ਦੀ ਸਮਰੱਥਾ ਨੂੰ ਘਟ ਹੋ ਜਾਵੇਗੀ।

ਉਨ੍ਹਾਂ ਨੇ ਇਹ ਵੀ ਦਲੀਲ ਦਿੱਤੀ ਹੈ ਕਿ ਹਰਿਆਣਾ ਚੋਣਾਂ ਵੇਲੇ ਵੀ ਤਰੀਕ ਬਦਲੀ ਗਈ ਸੀ ਕਿਉਂਕਿ ਉਸ ਸਮੇਂ ਬਿਸ਼ਨੋਈ ਭਾਈਚਾਰੇ ਦਾ ਇੱਕ ਤਿਉਹਾਰ ਪਿਆ ਸੀ। ਬਾਜਵਾ ਨੇ ਪੱਤਰ ਵਿੱਚ ਲਿਖਿਆ ਹੈ ਕਿ ਜਿਨ੍ਹਾਂ ਚਾਰ ਸੀਟਾਂ ਲਈ ਜ਼ਿਮਨੀ ਚੋਣ ਹੋ ਰਹੀ ਹੈ, ਉਨ੍ਹਾਂ ਵਿੱਚੋਂ ਡੇਰਾ ਬਾਬਾ ਨਾਨਕ ਬਹੁਤ ਧਾਰਮਿਕ ਮਹੱਤਤਾ ਵਾਲਾ ਸ਼ਹਿਰ ਹੈ। ਬਾਜਵਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਤਿਉਹਾਰਾਂ ਅਤੇ ਜਮਹੂਰੀ ਪ੍ਰਕਿਰਿਆ ਵਿਚ ਬਿਨਾਂ ਕਿਸੇ ਟਕਰਾਅ ਜਾਂ ਸਮਝੌਤਾ ਦੇ ਪੂਰੀ ਤਰ੍ਹਾਂ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਭਾਰਤੀ ਚੋਣ ਕਮਿਸ਼ਨ ਨੇ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ ਚਾਰ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਦਾ ਐਲਾਨ ਕੀਤਾ ਹੈ। 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਗਿਣਤੀ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments