Home ਪੰਜਾਬ ਕੁਲਹੜ ਪੀਜ਼ਾ ਕਪਲ ਦੇ ਮਾਮਲੇ ‘ਚ ਪੰਜਾਬ ‘ਤੇ ਹਰਿਆਣਾ ਹਾਈਕੋਰਟ ਦਾ ਵੱਡਾ...

ਕੁਲਹੜ ਪੀਜ਼ਾ ਕਪਲ ਦੇ ਮਾਮਲੇ ‘ਚ ਪੰਜਾਬ ‘ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ ਆਇਆ ਸਾਹਮਣੇ

0

ਪੰਜਾਬ : ਜਲੰਧਰ ਦਾ ਮਸ਼ਹੂਰ ਕੁਲਹੜ ਪੀਜ਼ਾ ਕਪਲ (Kulhad Pizza couple) ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਤੋਂ ਇਨ੍ਹਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਹਲਚਲ ਮਚਾ ਦਿੱਤੀ ਹੈ। ਹੁਣ ਇਸ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਹਾਈਕੋਰਟ ਨੇ ਇਸ ਮਾਮਲੇ ‘ਚ ਕੁਲਹੜ ਪੀਜ਼ਾ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ ਹਨ।

ਜਾਣਕਾਰੀ ਅਨੁਸਾਰ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਬਾਬਾ ਬੁੱਢਾ ਗਰੁੱਪ ਦੇ ਨਿਹੰਗ ਸਿੰਘਾਂ ਵੱਲੋਂ ਕੁਲਹੜ ਪੀਜ਼ਾ ਜੋੜੇ ਦੀ ਦੁਕਾਨ ਦੇ ਬਾਹਰ ਹੰਗਾਮਾ ਕੀਤਾ ਗਿਆ ਸੀ। ਇਸ ਤੋਂ ਬਾਅਦ ਹੁਣ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਤੁਹਾਨੂੰ ਇਹ ਵੀ ਦੱਸ ਦੇਈਏ ਕਿ ਨਿਹੰਗ ਸਿੰਘਾਂ ਨੇ ਕੁਲਹੜ ਪੀਜ਼ਾ ਜੋੜੇ ਦੀ ਦੁਕਾਨ ਦੇ ਬਾਹਰ ਹੰਗਾਮਾ ਕਰ ਦਿੱਤਾ ਸੀ।  ਉਨ੍ਹਾਂ ਕਿਹਾ ਸੀ ਕਿ ਜੇਕਰ ਸਹਿਜ ਅਰੋੜਾ ਨੇ ਵੀਡੀਓ ਬਣਾਉਣੀ ਹੈ ਤਾਂ ਬਿਨਾਂ ਦਸਤਾਰ ਦੇ ਬਣਾਈ ਜਾਵੇ ਕਿਉਂਕਿ ਉਨ੍ਹਾਂ ਦੀ ਇਹ ਕਾਰਵਾਈ ਸਿੱਖ ਕੌਮ ਦਾ ਅਪਮਾਨ ਕਰ ਰਹੀ ਹੈ। ਇਸ ਤੋਂ ਬਾਅਦ ਸਹਿਜ ਅਰੋੜਾ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਉਹ ਅਕਾਲ ਤਖ਼ਤ ਸਾਹਿਬ ‘ਤੇ ਜਾ ਕੇ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਸੌਂਪਣਗੇ ਅਤੇ ਪੁੱਛਣਗੇ ਕਿ ਉਨ੍ਹਾਂ ਨੂੰ ਦਸਤਾਰ ਸਜਾਉਣ ਦੀ ਇਜਾਜ਼ਤ ਹੈ ਜਾਂ ਨਹੀਂ। ਇਸ ਤੋਂ ਬਾਅਦ ਨਿਹੰਗ ਸਿੰਘ ਮਾਨ ਨੇ ਕਿਹਾ ਸੀ ਕਿ ਜੇਕਰ ਪੁਲਿਸ ਨੇ 18 ਅਕਤੂਬਰ ਤੱਕ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਤਾਂ ਉਹ ਉਸ ਜੋੜੇ ਦਾ ਰੈਸਟੋਰੈਂਟ ਬੰਦ ਕਰ ਦੇਣਗੇ। ਬੀਤੇ ਦਿਨ ਨਿਹੰਗ ਸਿੰਘਾਂ ਨੇ ਕੁਲਹੜ ਪੀਜ਼ਾ ਜੋੜੇ ਨੂੰ ਅਲਟੀਮੇਟਮ ਦਿੱਤਾ ਸੀ, ਜੋ ਕੱਲ੍ਹ ਖਤਮ ਹੋ ਗਿਆ ਹੈ।

ਇਸ ਮਾਮਲੇ ਸਬੰਧੀ ਬੀਤੇ ਦਿਨ ਪੁਲਿਸ ਅਧਿਕਾਰੀਆਂ ਨਾਲ ਸਿੱਖ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ। ਏਡੀਸੀਪੀ ਸੁਖਵਿੰਦਰ ਨੇ ਕਿਹਾ ਕਿ ਉਨ੍ਹਾਂ ਦੇ ਸਾਰੇ ਵਿਚਾਰ ਸੁਣ ਲਏ ਗਏ ਹਨ ਅਤੇ ਹੁਣ ਦੂਜੀ ਧਿਰ ਭਾਵ ਸਹਿਜ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਨੂੰ ਬੁਲਾਇਆ ਜਾਵੇਗਾ, ਉਸ ਤੋਂ ਬਾਅਦ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

Exit mobile version