Home ਪੰਜਾਬ ਟਰੱਕ ਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਟੱਕਰ, ਇੱਕ ਵਿਅਕਤੀ ਦੀ ਮੌਤ

ਟਰੱਕ ਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਟੱਕਰ, ਇੱਕ ਵਿਅਕਤੀ ਦੀ ਮੌਤ

0

ਫ਼ਿਰੋਜ਼ਪੁਰ : ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ’ਤੇ ਪੈਂਦੇ ਪਿੰਡ ਖਾਈ ਫੇਮਕੀ ਵਿੱਚ ਟਰੱਕ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਟਰੱਕ ਡਰਾਈਵਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਖਿਲਾਫ਼ ਬੀ.ਐਨ.ਐਸ. ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਰਣਬੀਰ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪਿੰਡ ਇਸਮਾਲ ਵਾਲਾ ਅਰਨੀ ਵਾਲਾ ਜ਼ਿਲ੍ਹਾ ਫਾਜ਼ਿਲਕਾ ਨੇ ਦੱਸਿਆ ਕਿ ਉਹ ਆਪਣੇ ਲੜਕੇ ਮੁਕੇਸ਼ ਸਿੰਘ ਨਾਲ ਫਾਜ਼ਿਲਕਾ ਤੋਂ ਫ਼ਿਰੋਜ਼ਪੁਰ ਵੱਲ ਆ ਰਿਹਾ ਸੀ ਤਾਂ ਦੋਸ਼ੀ ਰਵਿੰਦਰਪਾਲ ਸਿੰਘ ਪੁੱਤਰ ਗਿਰਧਾਰੀ ਲਾਲ ਵਾਸੀ ਪਿੰਡ ਸੋਹਲ ਜ਼ਿਲ੍ਹਾ ਗੁਰਦਾਸਪੁਰ ਨੇ ਤੇਜ਼ ਰਫ਼ਤਾਰ ਅਤੇ ਗਲਤ ਦਿਸ਼ਾ ਵਿੱਚ ਟਰੱਕ ਚਲਾ ਕੇ ਉਸ ਦੀ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਲੜਕੇ ਮੁਕੇਸ਼ ਸਿੰਘ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਟਰੱਕ ਚਾਲਕ ਨੂੰ ਗ੍ਰਿਫਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Exit mobile version