Homeਪੰਜਾਬਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਜੀ ਅਫੀਮ ਤਸਕਰੀ ਕਰਨ ਵਾਲੇ ਗਿਰੋਹ ਦਾ...

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਜੀ ਅਫੀਮ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

ਜਲੰਧਰ : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਇੱਕ ਅੰਤਰਰਾਜੀ ਅਫੀਮ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਵਾਈ ਪੁਆਇੰਟ, ਭਗਤ ਸਿੰਘ ਕਾਲੋਨੀ, ਜਲੰਧਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਸਲਿੱਪ ਰੋਡ ‘ਤੇ ਸਰਵਿਸ ਲੇਨ ਤੋਂ ਇੱਕ ਚਿੱਟੇ ਰੰਗ ਦੀ ਮਹਿੰਦਰਾ ਪਿਕਅੱਪ ਗੱਡੀ ਨੰਬਰ ਯੂ.ਪੀ.25-ਡੀ.ਟੀ.-6590 ਨੂੰ ਜਲੰਧਰ ਤੋਂ ਅੰਮ੍ਰਿਤਸਰ ਵੱਲ ਨੂੰ ਆਉਂਦਾ ਦੇਖਿਆ ਗਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਡਰਾਈਵਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਡਰ ਗਿਆ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਗੱਡੀ ਦਾ ਪਿੱਛਾ ਕਰਕੇ ਡਰਾਈਵਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ, ਜਿਸ ਦੀ ਪਛਾਣ ਬਬਲੂ ਪੁੱਤਰ ਮੁੰਨਾ ਲਾਲ ਵਾਸੀ ਪਿੰਡ ਕੈਮੂਆ, ਸਰਦਾਰ ਨਗਰ, ਔਨਾਲਾ, ਥਾਣਾ ਬਮੋਰਾ, ਜ਼ਿਲ੍ਹਾ ਬਰੇਲੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ ਅਤੇ ਉਸਦੇ ਸਾਥੀ ਨੇ ਆਪਣੀ ਪਹਿਚਾਣ ਆਕਾਸ਼ ਕੁਮਾਰ ਪੁੱਤਰ ਮੋਰਾ ਲਾਲ ਵਾਸੀ ਪਿੰਡ ਕੈਮੂਆ ਜ਼ਿਲ੍ਹਾ ਬਰੇਲੀ ਉੱਤਰ ਪ੍ਰਦੇਸ਼ ਵਜੋਂ ਦੱਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਗੱਡੀ ਦੀ ਚੈਕਿੰਗ ਦੌਰਾਨ ਉਸ ਵਿੱਚੋਂ ਦੋ ਕਿੱਲੋ ਅਫ਼ੀਮ ਬਰਾਮਦ ਕੀਤੀ। ਸਵਪਨ ਸ਼ਰਮਾ ਨੇ ਦੱਸਿਆ ਕਿ ਥਾਣਾ ਡਵੀਜ਼ਨ 1 ਜਲੰਧਰ ਵਿਖੇ ਐਫ.ਆਈ.ਆਰ ਨੰਬਰ 143 ਮਿਤੀ 21.10.2024 ਨੂੰ 18-61-85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤਾ ਗਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments