ਲੁਧਿਆਣਾ : ਮਾਤਾ ਚਿੰਤਪੁਰਨੀ ਮੱਥਾ ਟੇਕਣ ਆਏ ਦੋਸਤਾਂ ਨਾਲ ਵੱਡੀ ਘਟਨਾ ਵਾਪਰਨ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਥਾਣਾ ਜੋਧੇਵਾਲ ਦੀ ਪੁਲਿਸ ਨੇ ਦੋ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਲੁੱਟ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵਿਜੇ ਮਹਿਤੋ ਵਾਸੀ ਜਸਪਾਲ ਕਾਲੋਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਲੁਟੇਰਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤ ਵਿਜੇ ਮਹਿਤੋ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਕੁਝ ਦਿਨ ਪਹਿਲਾਂ ਉਹ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਆਪਣੇ ਦੋਸਤ ਪੱਪੂ ਨਾਲ ਮੋਟਰਸਾਈਕਲ ’ਤੇ ਵਾਪਸ ਘਰ ਜਾ ਰਿਹਾ ਸੀ, ਜਦੋਂ ਉਹ ਮਨਮੋਹਨ ਕਲੋਨੀ ਨੇੜੇ ਪੁੱਜਾ ਤਾਂ ਮੋਟਰਸਾਈਕਲ ’ਤੇ ਸਵਾਰ ਦੋ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ। ਉਨ੍ਹਾਂ ਨੇ ਐਕਟਿਵਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਘੇਰ ਲਿਆ ਅਤੇ ਉਸ ਦਾ ਮੋਟਰਸਾਈਕਲ ਅਤੇ ਉਸ ਦੇ ਦੋਸਤ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਫ਼ਰਾਰ ਹੋ ਗਏ।