Homeਪੰਜਾਬਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪ ਨੇ 40 ਸਟਾਰ ਪ੍ਰਚਾਰਕਾਂ...

ਪੰਜਾਬ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ (The By-Elections) ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ (40 Star Campaigners) ਦੀ ਸੂਚੀ ਜਾਰੀ ਕਰ ਦਿੱਤੀ ਹੈ।

ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਇਸ ਸੂਚੀ ਵਿੱਚ ਮਨੀਸ਼ ਸਿਸੋਦੀਆ, ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ, ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ, ਡਾਕਟਰ ਸੰਦੀਪ ਪਾਠਕ, ਰਾਘਵ ਚੱਢਾ, ਐਨ.ਡੀ. ਗੁਪਤਾ, ਹਰਭਜਨ ਸਿੰਘ ਦੇ ਨਾਂ ਸ਼ਾਮਲ ਹਨ। ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀਆਂ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਮੁਕੇਸ਼ ਅਹਲਾਵਤ, ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ‘ਆਪ’ ਨੇਤਾ ਪੰਕਜ ਗੁਪਤਾ ਦੇ ਨਾਂ ਵੀ ਇਸ ਸੂਚੀ ‘ਚ ਸ਼ਾਮਲ ਹਨ।

ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਡਾ: ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ , ਮਹਿੰਦਰ ਭਗਤ, ਡਾ: ਰਵਜੋਤ ਅਤੇ ਹਰਦੀਪ ਸਿੰਘ ਮੁੰਡੀਆ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸ਼ਾਮਿਲ ਹਨ ।

ਪੰਜਾਬ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਅਤੇ ਤਿੰਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ: ਰਾਜ ਕੁਮਾਰ ਚੱਬੇਵਾਲ ਅਤੇ ਮਾਲਵਿੰਦਰ ਸਿੰਘ ਕੰਗ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪਾਰਟੀ ਦੇ ਵਿਧਾਇਕ ਤੇ ਚੀਫ ਵ੍ਹਿਪ ਬਲਜਿੰਦਰ ਕੌਰ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਅਮਨੇਸ਼ ਸਿੰਘ ਸ਼ੈਰੀ ਕਲਸੀ, ਜਗਦੀਪ ਸਿੰਘ ਕਾਕਾ ਬਰਾੜ ਅਤੇ ਕੁਲਵੰਤ ਸਿੰਘ ਪੰਡੋਰੀ ਵੀ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਸਟਾਰ ਪ੍ਰਚਾਰਕ ਹੋਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments