ਸਪੋਰਟਸ ਡੈਸਕ : ਨਿਊਜ਼ੀਲੈਂਡ (New Zealand) ਨੇ ਭਾਰਤ ਖ਼ਿਲਾਫ਼ ਤਿੰਨ ਮੈਚਾਂ ਦੀ ਸੀਰੀਜ਼ ਦੇ ਦੂਜੇ ਟੈਸਟ ਮੈਚ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਨਿਊਜ਼ੀਲੈਂਡ ਨੇ ਆਪਣੇ ਪਲੇਇੰਗ ਇਲੈਵਨ ‘ਚ ਇਕ ਬਦਲਾਅ ਕੀਤਾ ਹੈ, ਜਿਸ ‘ਚ ਜ਼ਖਮੀ ਤੇਜ਼ ਗੇਂਦਬਾਜ਼ ਮੈਟ ਹੈਨਰੀ ਦੀ ਜਗ੍ਹਾ ਖੱਬੇ ਹੱਥ ਦੇ ਸਪਿਨਰ ਮਿਸ਼ੇਲ ਸੈਂਟਨਰ ਨੂੰ ਸ਼ਾਮਲ ਕੀਤਾ ਗਿਆ ਹੈ। ਭਾਰਤ ਨੇ ਆਪਣੀ ਟੀਮ ਵਿੱਚ ਤਿੰਨ ਬਦਲਾਅ ਕੀਤੇ ਹਨ। ਮੁਹੰਮਦ ਸਿਰਾਜ , ਕੇਐਲ ਰਾਹੁਲ ਅਤੇ ਕੁਲਦੀਪ ਯਾਦਵ ਦੀ ਜਗ੍ਹਾ ਅਕਾਦਸ਼ ਦੀਪ, ਵਾਸ਼ਿੰਗਟਨ ਸੁੰਦਰ ਅਤੇ ਸ਼ੁਭਮਨ ਗਿੱਲ ਨੂੰ ਇਲੈਵਨ ਵਿੱਚ ਮੌਕਾ ਮਿਲਿਆ ਹੈ। ਨਿਊਜ਼ੀਲੈਂਡ ਸੀਰੀਜ਼ ‘ਚ 1-0 ਨਾਲ ਅੱਗੇ ਹੈ।
ਨਿਊਜ਼ੀਲੈਂਡ ਨੇ ਪਾਰੀ ਸ਼ੁਰੂ ਕਰਦੇ ਹੋਏ ਇਕ ਵਿਕਟ ਦੇ ਨੁਕਸਾਨ ‘ਤੇ 50 ਦੌੜਾਂ ਬਣਾ ਲਈਆਂ ਹਨ।
ਹੈੱਡ ਟੂ ਹੈੱਡ
ਕੁੱਲ ਮੈਚ – 63
ਭਾਰਤ – 22 ਜਿੱਤਾਂ
ਨਿਊਜ਼ੀਲੈਂਡ – 14 ਜਿੱਤਾਂ
ਡਰਾਅ – 27
ਪਿੱਚ ਰਿਪੋਰਟ
ਸੀਰੀਜ਼ ‘ਚ ਨਿਊਜ਼ੀਲੈਂਡ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਯੂ.ਟੀ.ਸੀ.) 2023-25 ਦੇ ਅੰਕ ਨਾ ਦੇਣ ਦੇ ਦਬਾਅ ਦੇ ਨਾਲ, ਭਾਰਤ ਲਈ ਘਰੇਲੂ ਫਾਇਦੇ ਦੀ ਵਰਤੋਂ ਕਰਨ ਅਤੇ ਪੁਣੇ ‘ਚ ਸਪਿਨ-ਅਨੁਕੂਲ ਸਤ੍ਹਾ ਲੱਭਣ ਦੀ ਵੱਡੀ ਸੰਭਾਵਨਾ ਹੈ। ਭਾਰਤ ਬਨਾਮ ਨਿਊਜ਼ੀਲੈਂਡ ਦੇ ਦੂਜੇ ਟੈਸਟ ਲਈ ਕਾਲੀ ਮਿੱਟੀ ਦੀ ਪਿੱਚ ਤਿਆਰ ਕੀਤੀ ਗਈ ਹੈ, ਇਸ ਲਈ ਸੰਭਾਵਨਾ ਹੈ ਕਿ ਸਪਿਨ ਟੈਸਟ ਦੇ ਪਹਿਲੇ ਦਿਨ ਤੋਂ ਆਪਣੀ ਭੂਮਿਕਾ ਨਿਭਾਉਣੀ ਸ਼ੁਰੂ ਕਰ ਦੇਵੇਗੀ। ਇਸ ਦਾ ਮਤਲਬ ਹੈ ਕਿ ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਕੁਲਦੀਪ ਯਾਦਵ ਅਤੇ ਸੰਭਾਵਤ ਤੌਰ ‘ਤੇ ਅਕਸ਼ਰ ਪਟੇਲ ਵਰਗੇ ਖਿਡਾਰੀ ਜੇਕਰ ਚੁਣੇ ਜਾਂਦੇ ਹਨ, ਤਾਂ ਉਹ ਸ਼ੁਰੂ ਤੋਂ ਹੀ ਭਾਰਤ ਲਈ ਵੱਡੀ ਭੂਮਿਕਾ ਨਿਭਾ ਸਕਦੇ ਹਨ।
ਸੰਭਾਵਿਤ ਪਲੇਇੰਗ 11
ਭਾਰਤ: ਯਸ਼ਸਵੀ ਜੈਸਵਾਲ, ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟਕੀਪਰ), ਸਰਫਰਾਜ਼ ਖਾਨ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਰਵੀਚੰਦਰਨ ਅਸ਼ਵਿਨ, ਆਕਾਸ਼ ਦੀਪ, ਜਸਪ੍ਰੀਤ ਬੁਮਰਾਹ।
ਨਿਊਜ਼ੀਲੈਂਡ: ਟਾਮ ਲੈਥਮ (ਕਪਤਾਨ), ਡੇਵੋਨ ਕੌਨਵੇ, ਵਿਲ ਯੰਗ, ਰਚਿਨ ਰਵਿੰਦਰਾ, ਡੇਰਿਲ ਮਿਸ਼ੇਲ, ਟੌਮ ਬਲੰਡਲ (ਵਿਕਟਕੀਪਰ), ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ, ਟਿਮ ਸਾਊਦੀ, ਏਜਾਜ਼ ਪਟੇਲ, ਵਿਲੀਅਮ ਓਰੂਰਕੇ।