Home ਸੰਸਾਰ ਕੈਨੇਡਾ ਸਰਕਾਰ ਨੇ ਭਾਰਤ ਨੂੰ ਲੋੜੀਂਦੇ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ...

ਕੈਨੇਡਾ ਸਰਕਾਰ ਨੇ ਭਾਰਤ ਨੂੰ ਲੋੜੀਂਦੇ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ ‘ਮੋਸਟ ਵਾਂਟੇਡ’ ਸੂਚੀ ‘ਚੋਂ ਕੀਤਾ Remove

0

ਕੈਨੇਡਾ : ਕੈਨੇਡਾ ਸਰਕਾਰ ਨੇ ਭਾਰਤ ਨੂੰ ਲੋੜੀਂਦੇ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ ‘ਮੋਸਟ ਵਾਂਟੇਡ’ ਸੂਚੀ ‘ਚੋਂ ਹਟਾ ਦਿੱਤਾ ਹੈ। ਕੈਨੇਡਾ ਸਰਕਾਰ ਦੇ ਇਸ ਫੈਸਲੇ ਦਾ ਕਾਰਨ ਭਾਰਤ ਅਤੇ ਕੈਨੇਡਾ ਵਿਚਾਲੇ ਪਹਿਲਾਂ ਤੋਂ ਹੀ ਤਣਾਅਪੂਰਨ ਸਬੰਧਾਂ ਨੂੰ ਮੰਨਿਆ ਜਾ ਰਿਹਾ ਹੈ।

ਕੈਨੇਡਾ ‘ਚ ਲੁਕੇ ਗੋਲਡੀ ਬਰਾੜ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ ਹੈ ਅਤੇ ਭਾਰਤ ਸਰਕਾਰ ਨੇ ਉਸ ਖਿਲਾਫ ਇੰਟਰਪੋਲ ਰੈੱਡ ਨੋਟਿਸ ਵੀ ਜਾਰੀ ਕੀਤਾ ਸੀ। ਕੈਨੇਡਾ ‘ਚ ਭਾਰਤ ਦੇ ਸਾਬਕਾ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਦਿੱਤੀ ਇੰਟਰਵਿਊ ‘ਚ ਦੱਸਿਆ ਕਿ ਕੈਨੇਡਾ ਸਰਕਾਰ ਨੇ ਅਣਪਛਾਤੇ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ ਵਾਂਟੇਡ ਸੂਚੀ ‘ਚੋਂ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅਜਿਹੇ ਅਪਰਾਧੀਆਂ ਅਤੇ ਕੱਟੜਪੰਥੀਆਂ ਨੂੰ ਪਨਾਹ ਦੇ ਰਿਹਾ ਹੈ ਜੋ ਭਾਰਤ ਦੀ ਸੁਰੱਖਿਆ ਲਈ ਖਤਰਾ ਬਣ ਸਕਦੇ ਹਨ। ਬਰਾੜ ਦਾ ਨਾਂ ਕੈਨੇਡਾ ‘ਚ ਹਟਾਉਣ ਦਾ ਫੈਸਲਾ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਕੂਟਨੀਤਕ ਮੁੱਦਿਆਂ ਦਾ ਹਿੱਸਾ ਹੈ। ਕੈਨੇਡਾ ਦਾ ਇਹ ਰਵੱਈਆ ਅੱਤਵਾਦ ਵਿਰੁੱਧ ਕਾਰਵਾਈ ਵਿਚ ਸਹਿਯੋਗ ਦੀ ਕਮੀ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਭਾਰਤੀ ਅਧਿਕਾਰੀਆਂ ਨੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਸਮੇਤ ਕੁਝ ਗੈਂਗਸਟਰਾਂ ਦੇ ਨਾਂ ਕੈਨੇਡਾ ਨੂੰ ਮੁਹੱਈਆ ਕਰਵਾਏ ਹਨ ਤਾਂ ਜੋ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ। ਇਸ ਦੇ ਬਾਵਜੂਦ ਗੋਲਡੀ ਬਰਾੜ ਦਾ ਨਾਂ ਹਟਾਉਣ ਦੇ ਫੈਸਲੇ ਨੇ ਭਾਰਤ ਵਿਚ ਸੁਰੱਖਿਆ ਅਤੇ ਨਿਆਂ ਨਾਲ ਜੁੜੇ ਸਵਾਲ ਖੜ੍ਹੇ ਕਰ ਦਿੱਤੇ ਹਨ।

Exit mobile version