ਜਲੰਧਰ : ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਅੱਜ ਅਚਾਨਕ ਜਲੰਧਰ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਥਾਣਿਆਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਡੀ.ਜੀ.ਪੀ ਗੌਰਵ ਯਾਦਵ ਦੇ ਨਾਲ ਜਲੰਧਰ ਦੇ ਸਾਰੇ ਸੀਨੀਅਰ ਅਧਿਕਾਰੀ ਵੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਡੀ.ਸੀ.ਪੀ ਆਦਿਤਿਆ, ਏ.ਸੀ.ਪੀ ਨਿਰਮਲ, ਜੁਆਇੰਟ ਸੀ.ਪੀ ਸੰਦੀਪ ਸ਼ਰਮਾ ਸਮੇਤ ਕਈ ਅਧਿਕਾਰੀ ਮੌਜੂਦ ਸਨ। ਡੀ.ਜੀ.ਪੀ ਗੌਰਵ ਯਾਦਵ ਸਖ਼ਤ ਸੁਰੱਖਿਆ ਵਿਚਕਾਰ ਥਾਣੇ ਪੁੱਜੇ।
ਦੱਸਿਆ ਜਾ ਰਿਹਾ ਹੈ ਕਿ ਕਮਿਸ਼ਨਰੇਟ ਪੁਲਿਸ ਨੂੰ ਕੁਝ ਮਿੰਟ ਪਹਿਲਾਂ ਡੀ.ਜੀ.ਪੀ ਗੌਰਵ ਯਾਦਵ ਦੇ ਜਲੰਧਰ ਆਉਣ ਦੀ ਸੂਚਨਾ ਮਿਲੀ ਸੀ। ਉਸਦੇ ਅਚਾਨਕ ਆਉਣ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਚੌਕਸ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਡੀ.ਜੀ.ਪੀ ਗੌਰਵ ਯਾਦਵ ਸਭ ਤੋਂ ਪਹਿਲਾਂ ਰਾਮਾਮੰਡੀ ਥਾਣੇ ਪੁੱਜੇ। ਡੀ.ਜੀ.ਪੀ ਗੌਰਵ ਯਾਦਵ ਜਦੋਂ ਅਚਾਨਕ ਥਾਣੇ ਪਹੁੰਚੇ ਤਾਂ ਉੱਥੇ ਮੌਜੂਦ ਪੁਲਿਸ ਮੁਲਾਜ਼ਮ ਹੈਰਾਨ ਰਹਿ ਗਏ। ਡੀ.ਜੀ.ਪੀ ਗੌਰਵ ਯਾਦਵ ਨੇ ਥਾਣੇ ਵਿੱਚ ਮੌਜੂਦ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਕਾਰਵਾਈ ਵਿੱਚ ਲਾਪਰਵਾਹੀ ਨਾ ਵਰਤਣ ਦੇ ਆਦੇਸ਼ ਦਿੱਤੇ।
ਦੱਸ ਦੇਈਏ ਕਿ ਜਲੰਧਰ ਤੋਂ ਪਹਿਲਾਂ ਡੀ.ਜੀ.ਪੀ ਗੌਰਵ ਯਾਦਵ ਨੇ ਲੁਧਿਆਣਾ ਦਾ ਨਿਰੀਖਣ ਕੀਤਾ ਸੀ। ਜਿੱਥੇ ਉਨ੍ਹਾਂ ਸਨਅਤਕਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਤੋਂ ਫੀਡਬੈਕ ਲਿਆ ਅਤੇ ਭਵਿੱਖ ਵਿੱਚ ਅਪਰਾਧ ਨੂੰ ਕਾਬੂ ਕਰਨ ਦੀ ਗੱਲ ਕੀਤੀ।