Home ਸੰਸਾਰ ਕੈਨੇਡਾ ‘ਚ PR ਨੂੰ ਲੈ ਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀਤਾ...

ਕੈਨੇਡਾ ‘ਚ PR ਨੂੰ ਲੈ ਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀਤਾ ਇਹ ਐਲਾਨ

0

ਕੈਨੇਡਾ : ਕੈਨੇਡਾ ਵਿੱਚ PR ਲੈਣ ਦੇ ਚਾਹਵਾਨਾਂ ਲਈ ਬੁਰੀ ਖ਼ਬਰ ਆਈ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਤੱਕ ਦੇਸ਼ ਵਿੱਚ ਆਉਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਲਈ ਕਟੌਤੀ ਦਾ ਫ਼ੈਸਲਾ ਲਿਆ ਗਿਆ ਹੈ। ਟਰੂਡੋ ਨੇ ਕਿਹਾ ਕਿ ਇਹ ਫ਼ੈਸਲਾ ‘ਅਸਥਾਈ’ ਹੈ ਅਤੇ ਇਸ ਦਾ ਮਕਸਦ ਕੈਨੇਡਾ ਦੀ ਆਬਾਦੀ ਦੇ ਵਾਧੇ ਨੂੰ ਰੋਕਣਾ ਹੈ। ਕੈਨੇਡਾ ਵਿੱਚ ਰਿਹਾਇਸ਼ੀ ਸਮੱਸਿਆਵਾਂ ਨਾਲ ਨਜਿੱਠਣ ਲਈ ਹੁਣ ਇਮੀਗ੍ਰੇਸ਼ਨ ਵਿੱਚ ਵੱਡੀਆਂ ਕਟੌਤੀਆਂ ਦਾ ਐਲਾਨ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਇੱਕ ਪੋਸਟ ਵਿੱਚ ਕਿਹਾ, “ਅਸੀਂ ਅਗਲੇ ਦੋ ਸਾਲਾਂ ਲਈ ਕੈਨੇਡਾ ਆਉਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਕਮੀ ਕਰਨ ਜਾ ਰਹੇ ਹਾਂ। ‘ਇਹ ਫ਼ੈਸਲਾ ਅਸਥਾਈ ਹੈ ਅਤੇ ਦੇਸ਼ ਦੀ ਆਬਾਦੀ ਵਾਧੇ ਨੂੰ ਰੋਕਣ ਅਤੇ ਸਾਡੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਲਿਆ ਗਿਆ ਹੈ।’ ਕੈਨੇਡਾ 2025 ਵਿੱਚ 3,95,000, 2026 ਵਿੱਚ 3,80,000 ਅਤੇ 2027 ਵਿੱਚ 3,65,000 ਪ੍ਰਵਾਸੀਆਂ ਨੂੰ ਸਥਾਈ ਨਿਵਾਸ ਪ੍ਰਦਾਨ ਕਰੇਗਾ, ਜੋ ਕਿ 2024 ਵਿੱਚ 4,85,000 ਤੋਂ ਘੱਟ ਹੈ।

ਤੁਹਾਨੂੰ ਦੱਸ ਦੇਈਏ ਕਿ ਭਾਰਤ ਦੇ ਪੰਜਾਬ, ਹਰਿਆਣਾ ਅਤੇ ਗੁਜਰਾਤ ਤੋਂ ਵੱਡੀ ਗਿਣਤੀ ਵਿੱਚ ਬੱਚੇ ਪੜ੍ਹਾਈ ਅਤੇ ਕੰਮ ਲਈ ਕੈਨੇਡਾ ਆਉਂਦੇ ਹਨ। ਟਰੂਡੋ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਕ ਪੋਸਟ ‘ਚ ਲਿਖਿਆ ਕਿ ਅਸੀਂ ਇਸ ਸਾਲ 35 ਫੀਸਦੀ ਘੱਟ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ ਦੇ ਰਹੇ ਹਾਂ। ਅਗਲੇ ਸਾਲ ਇਸ ‘ਚ 10 ਫੀਸਦੀ ਹੋਰ ਕਟੌਤੀ ਕੀਤੀ ਜਾਵੇਗੀ।

Exit mobile version