Homeਸੰਸਾਰਅੱਤਵਾਦੀਆਂ ਨੇ ਪੁਲਿਸ ਦੀ ਮੋਬਾਇਲ ਵੈਨ 'ਤੇ ਕੀਤਾ ਹਮਲਾ, ਕਾਰਵਾਈ 'ਚ ਮਾਰੇ...

ਅੱਤਵਾਦੀਆਂ ਨੇ ਪੁਲਿਸ ਦੀ ਮੋਬਾਇਲ ਵੈਨ ‘ਤੇ ਕੀਤਾ ਹਮਲਾ, ਕਾਰਵਾਈ ‘ਚ ਮਾਰੇ ਗਏ 2 ਅੱਤਵਾਦੀ

ਪੇਸ਼ਾਵਰ : ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ‘ਚ ਅੱਜ ਅੱਤਵਾਦੀਆਂ ਨੇ ਪੁਲਿਸ ਦੀ ਮੋਬਾਇਲ ਵੈਨ ‘ਤੇ ਹਮਲਾ ਕਰ ਦਿੱਤਾ ਅਤੇ ਜਵਾਬੀ ਕਾਰਵਾਈ ‘ਚ ਦੋ ਅੱਤਵਾਦੀ ਮਾਰੇ ਗਏ। ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਬੰਨੂ ਜ਼ਿਲ੍ਹੇ ਦੇ ਛਾਉਣੀ ਪੁਲਿਸ ਸਟੇਸ਼ਨ ਦੇ ਅਧੀਨ ਖੇਤਰ ‘ਚ ਗਸ਼ਤ ‘ਤੇ ਚੱਲ ਰਹੀ ਵੈਨ ‘ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਹਮਲੇ ‘ਚ ਕੋਈ ਵੀ ਪੁਲਿਸ ਅਧਿਕਾਰੀ ਜ਼ਖਮੀ ਨਹੀਂ ਹੋਇਆ ਹੈ।

ਅਧਿਕਾਰੀਆਂ ਨੇ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕਰ ਲਈ ਹੈ। ਇਕ ਹੋਰ ਘਟਨਾ ਵਿਚ ਸੂਬੇ ਦੇ ਬਾਜੌਰ ਜ਼ਿਲ੍ਹੇ ਦੇ ਨਵਾਗਈ ਇਲਾਕੇ ਵਿਚ ਪੁਲਿਸ ਅਤੇ ਨੀਮ ਫ਼ੌਜੀ ਫਰੰਟੀਅਰ ਕੋਰ ਦੀ ਸਾਂਝੀ ਚੌਕੀ ‘ਤੇ ਹਮਲਾ ਕੀਤਾ ਗਿਆ। ਹਾਲਾਂਕਿ, ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇੱਕ ਹੋਰ ਘਟਨਾ ਵਿੱਚ, ਜਮੀਅਤ-ਏ-ਉਲੇਮਾ-ਇਸਲਾਮ (ਜੇਯੂਆਈ-ਐਫ) ਨਾਲ ਸਬੰਧਤ ਹਾਜੀ ਸ਼ਰੀਫੁੱਲਾ ਦੀ ਬੰਨੂ ਜ਼ਿਲ੍ਹੇ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments