HomeSportਭਾਰਤ 'ਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ 8 ਨਵੰਬਰ ਤੋਂ ਹੋਵੇਗੀ ਸ਼ੁਰੂ

ਭਾਰਤ ‘ਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ 8 ਨਵੰਬਰ ਤੋਂ ਹੋਵੇਗੀ ਸ਼ੁਰੂ

ਸਪੋਰਟਸ ਡੈਸਕ : ਦੱਖਣੀ ਅਫਰੀਕਾ ਖ਼ਿਲਾਫ਼ ਟੀ-20 ਸੀਰੀਜ਼  (T20 series against South Africa) ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਰਮਨਦੀਪ, ਵਿਜੇ ਕੁਮਾਰ ਵਰਗੇ ਖਿਡਾਰੀਆਂ ਨੂੰ ਪਹਿਲੀ ਵਾਰ ਟੀਮ ਵਿੱਚ ਮੌਕਾ ਮਿਲਿਆ ਹੈ। ਸੀਰੀਜ਼ ਲਈ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਪਰ ਇਹ ਸੀਰੀਜ਼ ਕਦੋਂ ਖੇਡੀ ਜਾਵੇਗੀ? ਤੁਹਾਡੇ ਵਿੱਚੋਂ ਕਈਆਂ ਨੂੰ ਇਹ ਜਾਣਕਾਰੀ ਨਹੀਂ ਹੋਵੇਗੀ। ਤਾਂ ਆਓ ਜਾਣਦੇ ਹਾਂ ਸੀਰੀਜ਼ ਦਾ ਪੂਰਾ ਸ਼ਡਿਊਲ। ਇਹ ਮੈਚ ਕਦੋਂ ਅਤੇ ਕਿੱਥੇ ਖੇਡੇ ਜਾਣਗੇ?

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ 8 ਨਵੰਬਰ ਤੋਂ ਸ਼ੁਰੂ ਹੋਵੇਗੀ। ਪਹਿਲਾ ਮੈਚ ਕਿੰਗਸਮੀਡ ‘ਚ, ਦੂਜਾ 10 ਨਵੰਬਰ ਨੂੰ ਸੇਂਟ ਜਾਰਜ ਓਵਲ ‘ਚ, ਤੀਜਾ 13 ਨਵੰਬਰ ਨੂੰ ਸੁਪਰਸਪੋਰਟ ਪਾਰਕ ਸਟੇਡੀਅਮ ‘ਚ ਅਤੇ ਚੌਥਾ ਟੀ-20 15 ਨਵੰਬਰ ਨੂੰ ਵਾਂਡਰਰਸ ਸਟੇਡੀਅਮ ‘ਚ ਖੇਡਿਆ ਜਾਵੇਗਾ। ਸਾਰੇ ਮੈਚ ਭਾਰਤੀ ਸਮੇਂ ਅਨੁਸਾਰ ਰਾਤ 8 ਵਜੇ ਤੋਂ ਖੇਡੇ ਜਾਣਗੇ। ਭਾਰਤੀ ਟੀਮ ਦੀ ਕਮਾਨ ਸੂਰਿਆਕੁਮਾਰ ਯਾਦਵ ਦੇ ਹੱਥਾਂ ਵਿੱਚ ਹੋਵੇਗੀ।

ਹੈੱਡ ਟੂ ਹੈੱਡ ਰਿਕਾਰਡ
ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ‘ਚ ਕੁੱਲ 27 ਮੈਚ ਖੇਡੇ ਗਏ ਹਨ। ਇਨ੍ਹਾਂ 27 ਮੈਚਾਂ ‘ਚੋਂ ਭਾਰਤ ਨੇ 15 ਜਿੱਤੇ ਹਨ ਜਦਕਿ ਦੱਖਣੀ ਅਫਰੀਕਾ ਨੇ 11 ਵਾਰ ਜਿੱਤ ਦਰਜ ਕੀਤੀ ਹੈ। 1 ਮੈਚ ਬਿਨਾਂ ਕਿਸੇ ਨਤੀਜੇ ਦੇ ਰਿਹਾ। ਭਾਰਤੀ ਟੀਮ ਲਗਾਤਾਰ ਅੱਗੇ ਹੈ। ਹੁਣ ਦੇਖਣਾ ਹੋਵੇਗਾ ਕਿ ਨਵੰਬਰ ‘ਚ ਹੋਣ ਵਾਲੀ ਟੀ-20 ਸੀਰੀਜ਼ ਕਿਹੜੀ ਟੀਮ ਜਿੱਤਦੀ ਹੈ।

ਦੱਖਣੀ ਅਫਰੀਕਾ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਰਿੰਕੂ ਸਿੰਘ, ਤਿਲਕ ਵਰਮਾ, ਜਿਤੇਸ਼ ਸ਼ਰਮਾ (ਵਿਕਟਕੀਪਰ), ਹਾਰਦਿਕ ਪੰਡਯਾ, ਅਕਸ਼ਰ ਪਟੇਲ, ਰਮਨਦੀਪ ਸਿੰਘ, ਵਰੁਣ ਚੱਕਰਵਰਤੀ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਵਿਜੇ ਕੁਮਾਰ ਵੈਸ਼, ਅਵੇਸ਼ ਖਾਨ ਅਤੇ ਯਸ਼ ਦਿਆਲ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments