ਲੁਧਿਆਣਾ : ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਪਿੰਡ ਈਸੇਵਾਲ ‘ਚ ਸਥਿਤ ਸਾਢੇ ਤਿੰਨ ਕਰੋੜ ਰੁਪਏ ਦੀ ਜਾਇਦਾਦ ਨਾ ਮਿਲਣ ਦੇ ਦੋਸ਼ ‘ਚ 5 ਦੋਸ਼ੀਆਂ ਖ਼ਿਲਾਫ਼ ਧੋਖਾਦੇਹੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਪ੍ਰਵੀਨ ਕੁਮਾਰ, ਕੁਸਮ ਗੁਪਤਾ, ਪ੍ਰੀਤੀ ਗੁਪਤਾ, ਸਵਰਨ ਸਿੰਘ ਅਤੇ ਪਰਮਿੰਦਰ ਸਿੰਘ ਸ਼ਾਮਲ ਹਨ।
ਸ਼ਿਕਾਇਤਕਰਤਾ ਵਨੀਤ ਬਵੇਜਾ ਨੇ ਪੁਲਿਸ ਨੂੰ ਦੱਸਿਆ ਹੈ ਕਿ ਮੁਲਜ਼ਮਾਂ ਨੇ ਪਿੰਡ ਈਸੇਵਾਲ ਵਿੱਚ ਇੱਕ ਜਾਇਦਾਦ ਦਿਖਾਈ ਸੀ। ਇਸ ਦੇ ਬਦਲੇ ਮੁਲਜ਼ਮਾਂ ਨੇ ਉਸ ਤੋਂ ਸਾਢੇ ਤਿੰਨ ਕਰੋੜ ਰੁਪਏ ਲਏ ਸਨ ਪਰ ਪੈਸੇ ਲੈਣ ਤੋਂ ਬਾਅਦ ਮੁਲਜ਼ਮਾਂ ਨੇ ਜਾਇਦਾਦ ਦੀ ਰਜਿਸਟਰੀ ਨਹੀਂ ਕਰਵਾਈ। ਜਦੋਂ ਉਨ੍ਹਾਂ ਨੇ ਪੈਸੇ ਵਾਪਸ ਮੰਗੇ ਤਾਂ ਉਨ੍ਹਾਂ ਨੇ ਉਲਟਾ ਉਨ੍ਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।