ਅਖਨੂਰ : ਜੰਮੂ-ਕਸ਼ਮੀਰ (Jammu and Kashmir) ਦੇ ਅਖਨੂਰ ‘ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਇਹ ਹੈ ਕਿ ਇਲਾਕੇ ‘ਚ ਸੁਰੱਖਿਆ ਬਲਾਂ (The Security Forces) ਨੇ 1 ਅੱਤਵਾਦੀ ਨੂੰ ਮਾਰ ਦਿੱਤਾ ਹੈ। ਜਾਣਕਾਰੀ ਦਿੰਦੇ ਹੋਏ ਇਕ ਅਧਿਕਾਰੀ ਨੇ ਦੱਸਿਆ ਕਿ ਫੌਜ ਨੇ ਇਲਾਕੇ ‘ਚ ਲੁਕੇ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮਾਰੇ ਗਏ ਅੱਤਵਾਦੀ ਦੀ ਲਾਸ਼ ਹਥਿਆਰਾਂ ਸਮੇਤ ਬਰਾਮਦ ਕਰ ਲਈ ਗਈ ਹੈ। ਇਲਾਕੇ ‘ਚ ਹੋਰ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੰਭਾਵਨਾ ਕਾਰਨ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਅਖਨੂਰ ‘ਚ ਅੱਜ ਸਵੇਰੇ ਅੱਤਵਾਦੀਆਂ ਨੇ ਫੌਜ ਦੀ ਐਂਬੂਲੈਂਸ ਗੱਡੀ ਨੂੰ ਨਿਸ਼ਾਨਾ ਬਣਾ ਕੇ ਕਈ ਰਾਉਂਡ ਗੋਲੀਬਾਰੀ ਕੀਤੀ ਸੀ। ਸੁਰੱਖਿਆ ਬਲਾਂ ਨੇ ਤੁਰੰਤ ਚਾਰਜ ਸੰਭਾਲ ਲਿਆ ਅਤੇ ਅੱਤਵਾਦੀਆਂ ਦੀ ਭਾਲ ਲਈ ਪੂਰੇ ਇਲਾਕੇ ਨੂੰ ਘੇਰ ਲਿਆ।