Home ਪੰਜਾਬ SGPC Election : ਜਿੱਤ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਨੇ ਵਿਰੋਧੀਆਂ...

SGPC Election : ਜਿੱਤ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਨੇ ਵਿਰੋਧੀਆਂ ‘ਤੇ ਕੀਤੇ ਤਿੱਖੇ ਹਮਲੇ

0

ਅੰਮ੍ਰਿਤਸਰ : ਐਡਵੋਕੇਟ ਹਰਜਿੰਦਰ ਸਿੰਘ (Advocate Harjinder Singh) ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਵਿਰੋਧੀਆਂ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਾਰੇ ਵਿਰੋਧੀਆਂ ਨੇ ਆਪਣੀ ਪੂਰੀ ਕੋਸ਼ਿਸ਼ ਕੀਤੀ ਪਰ ਅਸੀਂ ਪੰਥ ਦੇ ਸ਼ੁਕਰਗੁਜ਼ਾਰ ਹਾਂ, ਜਿਨ੍ਹਾਂ ਨੇ ਇੰਨੀ ਅਰਦਾਸ ਕੀਤੀ।

ਉਨ੍ਹਾਂ ਕਿਹਾ ਕਿ ਸਿੱਖਾਂ ਨੇ ਪੰਥ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਨੂੰ ਬੁਰੀ ਤਰ੍ਹਾਂ ਨਾਕਾਮ ਕਰ ਦਿੱਤਾ ਹੈ। ਡਾ: ਦਲਜੀਤ ਸਿੰਘ ਚੀਮਾ SGPC ਮੈਂਬਰਾਂ ਅਤੇ ਸਿੱਖ ਪੰਥ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਮਾਣ ਵਧਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਬੀਬੀ ਜਗੀਰ ਕੌਰ ਨੂੰ 42 ਅਤੇ ਸਾਨੂੰ 102 ਵੋਟਾਂ ਮਿਲੀਆਂ ਸਨ। ਅੱਜ ਹਰਜਿੰਦਰ ਸਿੰਘ ਧਾਮੀ 107 ਵੋਟਾਂ ‘ਤੇ ਅਤੇ ਬੀਬੀ ਜੀ 42 ਵੋਟਾਂ ‘ਚੋਂ 33 ਵੋਟਾਂ ‘ਤੇ ਪਹੁੰਚ ਗਏ ਹਨ।

ਇਹ ਬਹੁਤ ਵੱਡਾ ਸੰਦੇਸ਼ ਹੈ ਕਿ ਜਿਹੜੇ ਲੋਕ ਸਾਜ਼ਿਸ਼ਾਂ ਰਾਹੀਂ ਪੰਥ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਅਕਾਲੀ ਦਲ ਦੇ ਖ਼ਿਲਾਫ਼ ਸਾਜ਼ਿਸ਼ਾਂ ਰਚ ਕੇ ਲੀਡਰਸ਼ਿਪ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਅੱਜ ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਨਾਲ ਸਪੱਸ਼ਟ ਹੋ ਗਿਆ ਹੈ ਕਿ ਸੰਗਤਾਂ ਦਾ ਅਸ਼ੀਰਵਾਦ ਅਜੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੈ ਅਤੇ ਮੈਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦੀ ਹਾਂ। ਉਨ੍ਹਾਂ ਕਿਹਾ ਕਿ ਭਾਵੇਂ ਸੁਖਬੀਰ ਬਾਦਲ ਤਨਖੀਆ ਹੋਣ ਕਾਰਨ ਨਹੀਂ ਆ ਸਕੇ ਪਰ ਬਾਕੀ ਮੈਂਬਰਾਂ ਨੇ ਆਪਣੀ ਜ਼ਿੰਮੇਵਾਰੀ ਪੂਰੇ ਦਿਲ ਨਾਲ ਨਿਭਾਈ ਹੈ।

Exit mobile version