Homeਪੰਜਾਬਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ 'ਚੋਂ ਕੀਤਾ ਬਾਹਰ

ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ ‘ਚੋਂ ਕੀਤਾ ਬਾਹਰ

ਚੰਡੀਗੜ੍ਹ: ਪੰਜਾਬ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (The Aam Aadmi Party) ਨੇ ਵੱਡਾ ਕਦਮ ਚੁੱਕਦਿਆਂ ਗੁਰਦੀਪ ਬਾਠ (Gurdeep Bath) ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ।

ਗੁਰਦੀਪ ਬਾਠ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿੱਚੋਂ ਸਨ ਅਤੇ ਬਾਠ ‘ਆਪ’ ਉਮੀਦਵਾਰ ਹਰਿੰਦਰ ਧਾਲੀਵਾਲ ਖ਼ਿਲਾਫ਼ ਆਜ਼ਾਦ ਉਮੀਦਵਾਰ ਵਜੋਂ ਜ਼ਿਮਨੀ ਚੋਣ ਲੜ ਰਹੇ ਹਨ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਆਮ ਆਦਮੀ ਪਾਰਟੀ ਵੱਲੋਂ ਸਾਂਝੀ ਕੀਤੀ ਗਈ ਪੋਸਟ ਵਿੱਚ ਲਿਖਿਆ ਗਿਆ ਹੈ ਕਿ ਪਾਰਟੀ ਦੇ ਧਿਆਨ ਵਿੱਚ ਆਇਆ ਹੈ ਕਿ ਤੁਸੀਂ ਆਉਣ ਵਾਲੀਆਂ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਖਿਲਾਫ ਚੋਣ ਲੜ ਰਹੇ ਹੋ ਅਤੇ ਮੀਡੀਆ ਵਿੱਚ ਪਾਰਟੀ ਦੇ ਖਿਲਾਫ ਬਿਆਨਬਾਜ਼ੀ ਕਰ ਰਹੇ ਹੋ, ਜਿਸ ਨਾਲ ਪਾਰਟੀ ਦੇ ਅਕਸ ਨੂੰ ਢਾਹ ਲੱਗ ਰਹੀ ਹੈ। ਪਾਰਟੀ ਹੈ।

 ਅਸੀਂ ਤੁਹਾਨੂੰ ਯਾਦ ਦਿਵਾਉਣਾ ਚਾਹੁੰਦੇ ਹਾਂ ਕਿ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਹੋਣ ਦੇ ਨਾਤੇ, ਤੁਹਾਨੂੰ ਪਾਰਟੀ ਦੇ ਪ੍ਰਤੀਨਿਧ ਵਜੋਂ ਦੇਖਿਆ ਜਾਂਦਾ ਹੈ ਅਤੇ ਤੁਹਾਡੀ ਸਰਗਰਮੀ ਅਨੁਸ਼ਾਸਨਹੀਣਤਾ ਦੀ ਇੱਕ ਉਦਾਹਰਣ ਹੈ। ਆਮ ਆਦਮੀ ਪਾਰਟੀ ਅਜਿਹੇ ਵਤੀਰੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਤੁਹਾਡੇ ਆਚਰਣ ਅਤੇ ਗਤੀਵਿਧੀਆਂ ਕਾਰਨ ਪਾਰਟੀ ਕੋਲ ਹੋਰ ਕੋਈ ਵਿਕਲਪ ਨਹੀਂ ਹੈ, ਇਸ ਲਈ ਤੁਹਾਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਜਾਂਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments