HomeਪੰਜਾਬHighCourt : 31 ਅਕਤੂਬਰ ਨੂੰ ਕੇਂਦਰ 'ਤੇ ਪੰਜਾਬ ਸਰਕਾਰ ਵਿਚਾਲੇ ਹੋਵੇਗੀ ਮੀਟਿੰਗ

HighCourt : 31 ਅਕਤੂਬਰ ਨੂੰ ਕੇਂਦਰ ‘ਤੇ ਪੰਜਾਬ ਸਰਕਾਰ ਵਿਚਾਲੇ ਹੋਵੇਗੀ ਮੀਟਿੰਗ

ਚੰਡੀਗੜ੍ਹ: ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਆ ਰਹੀਆਂ ਦਿੱਕਤਾਂ ਦਾ ਮਾਮਲਾ ਹਾਈਕੋਰਟ  (High Court) ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ (Punjab and Central Govt) ਨੂੰ ਆਪਸੀ ਸਹਿਮਤੀ ਨਾਲ ਮਾਮਲਾ ਹੱਲ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ 31 ਅਕਤੂਬਰ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

ਦਰਅਸਲ, ਇੱਕ ਵਕੀਲ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿੱਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਅਤੇ ਲਿਫਟਿੰਗ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਦੇ ਹੱਲ ਦੀ ਮੰਗ ਕੀਤੀ ਗਈ ਸੀ। ਇਸ ਪਟੀਸ਼ਨ ‘ਤੇ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਐਫ.ਸੀ.ਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਸ ਦੇ ਜਵਾਬ ‘ਚ ਅੱਜ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਕਿ ਇਸ ਮੁੱਦੇ ‘ਤੇ 31 ਅਕਤੂਬਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ, ਜਿਸ ‘ਚ ਇਸ ‘ਤੇ ਚਰਚਾ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਹਾਈਕੋਰਟ ਵਿੱਚ ਆਪਣਾ ਪੱਖ ਪੇਸ਼ ਕੀਤਾ। ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਜੋ ਵੀ ਕਰ ਸਕਦੀ ਹੈ, ਉਹ ਕਰ ਰਹੀ ਹੈ ਅਤੇ ਇਸ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਸਮੇਂ-ਸਮੇਂ ‘ਤੇ ਜਾਣੂ ਕਰਵਾ ਰਹੀ ਹੈ। ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਇਹ ਮਾਮਲਾ ਆਪਸੀ ਸਹਿਮਤੀ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਪਟੀਸ਼ਨਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਮੀਟਿੰਗ ਵਿੱਚ ਇਸ ਮਸਲੇ ਦਾ ਹੱਲ ਨਾ ਹੋਇਆ ਤਾਂ ਮੁੜ ਹਾਈ ਕੋਰਟ ਤੱਕ ਪਹੁੰਚ ਕੀਤੀ ਜਾ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments