Home ਪੰਜਾਬ ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ

ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ

0

ਪੰਜਾਬ : ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ, ਗਰਮੀਆਂ ਦੇ ਕਹਿਰ ਤੋਂ ਬਾਅਦ ਅਕਤੂਬਰ ਮਹੀਨੇ ‘ਚ ਵੀ ਮੌ ਸਮ ‘ਚ ਕੋਈ ਖਾਸ ਬਦਲਾਅ ਦੇਖਣ ਨੂੰ ਨਹੀਂ ਮਿਲਿਆ। ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਥੋੜੀ ਜਿਹੀ ਬਾਰਿਸ਼ ਦਾ ਇੰਤਜ਼ਾਰ ਕਰਨਾ ਪਵੇਗਾ।

ਦੱਸ ਦੇਈਏ ਕਿ ਬੀਤੇ ਦਿਨ ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਮੀਂਹ ਦੀ ਸੰਭਾਵਨਾ ਸੀ ਪਰ ਮੀਂਹ ਨਹੀਂ ਪਿਆ। ਹੁਣ ਅਗਲੇ ਇੱਕ ਹਫ਼ਤੇ ਤੱਕ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਪੰਜਾਬ ਦੇ ਪ੍ਰਦੂਸ਼ਣ ਵਿੱਚ ਵੀ ਕੁਝ ਸੁਧਾਰ ਦੇਖਣ ਨੂੰ ਮਿਲਿਆ ਹੈ। ਬਹੁਤੇ ਸ਼ਹਿਰਾਂ ਵਿੱਚ ਹਵਾ ਪ੍ਰਦੂਸ਼ਣ 200 ਤੋਂ ਵੀ ਘੱਟ ਸੀ ਪਰ ਚੰਡੀਗੜ੍ਹ ਵਿੱਚ ਹਾਲੇ ਵੀ ਹਾਲਾਤ ਖ਼ਰਾਬ ਹਨ। ਇੱਥੇ ਔਸਤ AQI 200 ਨੂੰ ਪਾਰ ਕਰਕੇ 206 ਤੱਕ ਪਹੁੰਚ ਗਿਆ ਹੈ। ਦੱਸ ਦਈਏ ਕਿ ਦੀਵਾਲੀ ਦੇ ਤਿਉਹਾਰ ਮੌਕੇ ਪਟਾਕਿਆਂ ਕਾਰਨ ਵਾਤਾਵਰਨ ਪ੍ਰਦੂਸ਼ਿਤ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ‘ਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Exit mobile version