ਚੰਡੀਗੜ੍ਹ: ਹਰਿਆਣਾ ਸਰਕਾਰ (The Haryana Government) ਨੇ ਦੀਵਾਲੀ ਤੋਂ ਪਹਿਲਾਂ ਬੀਤੇ ਦਿਨ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਜਿਸ ਵਿੱਚ 36 ਆਈ.ਪੀ.ਐਸ. ਅਤੇ ਐਚ.ਪੀ.ਐਸ. ਅਧਿਕਾਰੀ ਸ਼ਾਮਲ ਹਨ। ਇਨ੍ਹਾਂ ਵਿੱਚ ਜੀਂਦ ਜ਼ਿਲ੍ਹੇ ਦੇ ਐਸ.ਪੀ ਸੁਮਿਤ ਕੁਮਾਰ ਵੀ ਸ਼ਾਮਲ ਹਨ। ਜਿਨ੍ਹਾਂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਹਨ।
ਤੁਹਾਨੂੰ ਦੱਸ ਦੇਈਏ ਕਿ ਆਈ.ਪੀ.ਐਸ. ਸੁਮਿਤ ਕੁਮਾਰ ਦੇ ਤਬਾਦਲੇ ਦੀ ਮੰਗ ਕੀਤੀ ਜਾ ਰਹੀ ਸੀ। ਰਾਜ ਮਹਿਲਾ ਕਮਿਸ਼ਨ ਨੇ ਮੰਗਲਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੂੰ ਇੱਕ ਪੱਤਰ ਲਿਖ ਕੇ ਜੀਂਦ ਦੇ ਪੁਲਿਸ ਸੁਪਰਡੈਂਟ (ਐਸ.ਪੀ) ਸੁਮਿਤ ਕੁਮਾਰ ਨੂੰ ਉਨ੍ਹਾਂ ਦੇ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਉਨ੍ਹਾਂ ਦੇ ਮੌਜੂਦਾ ਅਹੁਦੇ ਤੋਂ ਤਬਦੀਲ ਕਰਨ ਦੀ ਬੇਨਤੀ ਕੀਤੀ ਹੈ। ਤਬਾਦਲੇ ਦੀ ਬੇਨਤੀ ਨਵੀਂ ਦਿੱਲੀ ਵਿੱਚ ਹੋਈ ਮਹਿਲਾ ਕਮਿਸ਼ਨ ਦੀ ਸੁਣਵਾਈ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਸੁਮਿਤ ਕੁਮਾਰ ਮੌਜੂਦ ਸਨ।