Home ਕੈਨੇਡਾ ਕੈਨੇਡਾ ‘ਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ...

ਕੈਨੇਡਾ ‘ਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

0

ਨਵੀਂ ਦਿੱਲੀ : ਕੈਨੇਡਾ ‘ਚ ਪੰਜਾਬੀ ਗਾਇਕ ਏਪੀ ਢਿੱਲੋਂ (Punjabi singer AP Dhillon) ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ ਵਿਅਕਤੀ ਨੂੰ ਉਥੋਂ ਦੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਏਪੀ ਢਿੱਲੋਂ ਦਾ ਘਰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਫੜਿਆ ਗਿਆ ਵਿਅਕਤੀ ਭਾਰਤੀ ਹੈ। ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਗ੍ਰਿਫਤਾਰ ਵਿਅਕਤੀ ਅਭਿਜੀਤ ਕਿੰਗਰਾ ਹੈ ਜਿਸ ਨੂੰ ਓਨਟਾਰੀਓ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਕੈਨੇਡੀਅਨ ਪੁਲਿਸ ਨੇ ਕਿਹਾ ਹੈ ਕਿ ਉਹ ਇੱਕ ਹੋਰ ਵਿਅਕਤੀ ਦੀ ਤਲਾਸ਼ ਕਰ ਰਹੀ ਹੈ ਜਿਸਦਾ ਨਾਮ ਵਿਕਰਮ ਸ਼ਰਮਾ ਹੈ ਜੋ ਇਸ ਸਮੇਂ ਭਾਰਤ ਵਿੱਚ ਹੈ। ਕੈਨੇਡੀਅਨ ਪੁਲਿਸ ਕੋਲ ਵਿਕਰਮ ਸ਼ਰਮਾ ਦੀ ਫੋਟੋ ਨਹੀਂ ਹੈ। ਏਪੀ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ।

ਦੱਸ ਦੇਈਏ ਕਿ 2 ਸਤੰਬਰ 2024 ਨੂੰ ਕੋਲਵੁੱਡ ਇਲਾਕੇ ‘ਚ ਏਪੀ ਢਿੱਲੋਂ ਦੇ ਘਰ ‘ਤੇ ਗੋਲੀਬਾਰੀ ਹੋਈ ਸੀ। ਜਿਸ ਤੋਂ ਬਾਅਦ ਗੋਲੀਬਾਰੀ ਦੀ ਜ਼ਿੰਮੇਵਾਰੀ ਲਾਰੈਂਸ, ਗੋਲਡੀ ਅਤੇ ਰੋਹਿਤ ਗੋਦਾਰਾ ਗੈਂਗ ਨੇ ਲਈ ਸੀ। ਇਸ ਘਟਨਾ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਲਈ ਗਈ ਹੈ।

Exit mobile version