Home ਪੰਜਾਬ ਕੁਲਵਿੰਦਰ ਸਿੰਘ ਰਸੂਲਪੁਰੀ ਕਾਂਗਰਸ ਛੱਡ ਕੇ ‘ਆਪ’ ‘ਚ ਹੋਏ ਸ਼ਾਮਲ

ਕੁਲਵਿੰਦਰ ਸਿੰਘ ਰਸੂਲਪੁਰੀ ਕਾਂਗਰਸ ਛੱਡ ਕੇ ‘ਆਪ’ ‘ਚ ਹੋਏ ਸ਼ਾਮਲ

0

ਪੰਜਾਬ : ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕੁਲਵਿੰਦਰ ਸਿੰਘ ਰਸੂਲਪੁਰੀ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਸਿੰਘ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕਾ ਚੱਬੇਵਾਲ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਹੋਰ ਮਜ਼ਬੂਤ ​​ਹੋ ਗਿਆ ਹੈ।

ਦੱਸ ਦੇਈਏ ਕਿ ਕੁਲਵਿੰਦਰ ਸਿੰਘ ਰਸੂਲਪੁਰੀ ਚੱਬੇਵਾਲ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਸਨ। ਉਹ 35 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਹੋਏ ਸਨ। ਜ਼ਿਕਰਯੋਗ ਹੈ ਕਿ 13 ਨਵੰਬਰ ਨੂੰ ਉਪ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ।

Exit mobile version