Home ਪੰਜਾਬ ਪੰਜਾਬ ‘ਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲ ਸਕਦੀ ਹੈ ‘ਆਪ’ ਪ੍ਰਧਾਨ...

ਪੰਜਾਬ ‘ਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲ ਸਕਦੀ ਹੈ ‘ਆਪ’ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ

0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਪ੍ਰਗਟਾਈ ਸੀ। ਇਸ ਦੇ ਨਾਲ ਹੀ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੇ ਨਵੇਂ ਪ੍ਰਧਾਨ ਲਈ ਚੋਣ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਾਰਟੀ ਨੂੰ ਪੂਰੇ ਸਮੇਂ ਦੇ ਪ੍ਰਧਾਨ ਦੀ ਲੋੜ ਹੈ। ਪ੍ਰਧਾਨ ਅਜਿਹਾ ਹੋਣਾ ਚਾਹੀਦਾ ਹੈ ਜੋ ਪਾਰਟੀ ਨੂੰ ਸਮਰਪਿਤ ਹੋਵੇ, ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦਾ ਹੋਵੇ ਅਤੇ ਪਾਰਟੀ ਦੇ ਹੋਰ ਨੇਤਾਵਾਂ ਨਾਲ ਸਹਿਮਤ ਹੋਵੇ।

ਸੂਤਰਾਂ ਅਨੁਸਾਰ ਇਨ੍ਹਾਂ ਸਾਰੀਆਂ ਗੱਲਾਂ ਨੂੰ ਮੁੱਖ ਰੱਖਦਿਆਂ ਪਾਰਟੀ ਨੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੰਜਾਬ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਅਮਨ ਅਰੋੜਾ ਹਿੰਦੂ ਚਿਹਰਾ ਹੈ ਅਤੇ ਲੋਕਾਂ ਵਿਚ ਉਨ੍ਹਾਂ ਦੀ ਪਹੁੰਚ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੂੰ ਪਾਰਟੀ ਵਰਕਰਾਂ ਦਾ ਵੀ ਪੂਰਾ ਸਮਰਥਨ ਹੈ ਅਤੇ ਪਾਰਟੀ ਦੇ ਕਿਸੇ ਵੀ ਆਗੂ ਜਾਂ ਵਰਕਰ ਨਾਲ ਉਨ੍ਹਾਂ ਦਾ ਕੋਈ ਵਿਵਾਦ ਨਹੀਂ ਹੈ। ਅਮਨ ਅਰੋੜਾ ਨੇ ਵਿਰੋਧੀ ਪਾਰਟੀ ਦੇ ਸਵਾਲਾਂ ਦੇ ਜਵਾਬ ਵੀ ਜ਼ੋਰਦਾਰ ਤਰੀਕੇ ਨਾਲ ਦਿੱਤੇ, ਜਿਸ ਕਾਰਨ ਪਾਰਟੀ ਵੱਲੋਂ ਉਨ੍ਹਾਂ ਨੂੰ ਪੰਜਾਬ ਪ੍ਰਧਾਨ ਦੇ ਅਹੁਦੇ ਲਈ ਚੁਣਿਆ ਜਾ ਸਕਦਾ ਹੈ।

Exit mobile version