Homeਪੰਜਾਬਰਿਸ਼ਭ ਬਾਦਸ਼ਾਹ ਦੇ ਕਤਲ ਮਾਮਲੇ 'ਚ ਪੁਲਿਸ ਨੇ ਮੰਨੂ ਕਪੂਰ ਸਮੇਤ ਕਈ...

ਰਿਸ਼ਭ ਬਾਦਸ਼ਾਹ ਦੇ ਕਤਲ ਮਾਮਲੇ ‘ਚ ਪੁਲਿਸ ਨੇ ਮੰਨੂ ਕਪੂਰ ਸਮੇਤ ਕਈ ਨੌਜ਼ਵਾਨਾਂ ਦੇ ਨਾਂ ਕੀਤੇ ਦਰਜ

ਜਲੰਧਰ : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ‘ਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪ੍ਰਭਾਵਸ਼ਾਲੀ ਪੁਲਸਿੰਗ ਦਾ ਨਵਾਂ ਮਾਪਦੰਡ ਕਾਇਮ ਕੀਤਾ ਹੈ ਅਤੇ ਖਿੰਗੜਾ ਗੇਟ ਗੋਲੀਕਾਂਡ ਦੇ ਮੁੱਖ ਦੋਸ਼ੀ ਨੂੰ ਵਾਰਦਾਤ ਨੂੰ ਅੰਜਾਮ ਦੇਣ ਦੇ 12 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਲੜਾਈ ਝਗੜੇ ਕਾਰਨ ਬੀਤੀ ਰਾਤ 8:15 ਵਜੇ ਖਿੰਗੜਾ ਗੇਟ ਇਲਾਕੇ ‘ਚ ਗੋਲੀਬਾਰੀ ਦੀ ਘਟਨਾ ਵਾਪਰੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਗੋਲੀ ਲੱਗਣ ਕਾਰਨ ਰਿਸ਼ਭ ਬਾਦਸ਼ਾਹ ਦੀ ਮੌਤ ਹੋ ਗਈ ਜਦਕਿ ਈਸ਼ੂ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਥਾਣਾ ਡਵੀਜ਼ਨ 3 ਜਲੰਧਰ ਵਿਖੇ ਮੁਕੱਦਮਾ ਨੰਬਰ 122 ਮਿਤੀ 03.11.2024 103(1), 109, 190, 191(3), 25/27-54-59 ਅਸਲਾ ਐਕਟ ਦਰਜ ਕੀਤਾ ਗਿਆ ਸੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਤਫ਼ਤੀਸ਼ ਦੌਰਾਨ ਸਾਹਿਲ ਕਪੂਰ ਉਰਫ਼ ਮੰਨੂ ਕਪੂਰ ਢਿੱਲੂ ਪੁੱਤਰ ਰਾਕੇਸ਼ ਕਪੂਰ ਵਾਸੀ ਈ.ਡੀ.-74 ਖਿੰਗੜਾ ਗੇਟ ਜਲੰਧਰ, ਸਾਜਨ ਸਹੋਤਾ ਵਾਸੀ ਕਿਸ਼ਨਪੁਰਾ ਜਲੰਧਰ, ਮਾਨਵ ਵਾਸੀ ਭਾਈ ਦਿੱਤਾ ਸਿੰਘ ਨਗਰ ਜਲੰਧਰ, ਨੰਨੂ ਕਪੂਰ ਪੁੱਤਰ ਰਾਕੇਸ਼ ਕਪੂਰ ਨਿਵਾਸੀ. ਈ.ਡੀ.-74 ਖਿੰਗੜਾ ਗੇਟ ਜਲੰਧਰ, ਡਾਕਟਰ ਕੋਹਲੀ ਵਾਸੀ ਖਿੰਗੜਾ ਗੇਟ ਜਲੰਧਰ, ਚਕਸ਼ ਰੰਧਾਵਾ ਵਾਸੀ ਜਲੰਧਰ, ਗੱਗੀ ਵਾਸੀ ਜਲੰਧਰ, ਕਾਕਾ ਚਾਚਾ ਵਾਸੀ ਜਲੰਧਰ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਦੋਸ਼ੀ ਸਾਹਿਲ ਕਪੂਰ ਉਰਫ ਮੰਨੂ ਕਪੂਰ ਢਿੱਲੂ ਨੂੰ ਇਕ ਦੇਸੀ ਪਿਸਤੌਲ ਅਤੇ ਦੋ ਖਾਲੀ ਖੋਲ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁਲਜ਼ਮਾਂ ਖ਼ਿਲਾਫ਼ ਪੰਜ ਅਪਰਾਧਿਕ ਮਾਮਲੇ ਚੱਲ ਰਹੇ ਸਨ। ਸਵਪਨ ਸ਼ਰਮਾ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments