ਪੰਜਾਬ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਟਿਆਲਾ ਦੇ ਥਾਣਾ ਭਾਦਸੋਂ ਦੇ ਸਾਬਕਾ ਐਸ.ਐਚ.ਓ. ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸਬ-ਇੰਸਪੈਕਟਰ (ਐਸ.ਆਈ) ਇੰਦਰਜੀਤ ਸਿੰਘ ਅਤੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਅਮਰਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅੱਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਨਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਪਹਿਲਾਂ ਹੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ।
ਧਾਰਾ 36 ਮਿਤੀ 04.08.2024 ਦੇ ਤਹਿਤ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਹ ਮਾਮਲਾ ਇੱਕ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਉਕਤ ਥਾਣੇ ਵਿੱਚ ਉਸਦੇ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ। 56/2024 ਤਹਿਤ ਉਕਤ ਪੁਲਿਸ ਮੁਲਾਜ਼ਮਾਂ ਨੇ 50,000 ਰੁਪਏ ਰਿਸ਼ਵਤ ਲੈਂਦਿਆਂ 35,000 ਰੁਪਏ ਹੋਰ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।