ਪੰਜਾਬ : ਅੱਜ BSF ਨੇ ਅੰਮ੍ਰਿਤਸਰ ਬਾਰਡਰ ‘ਤੇ ਡਰੋਨ ਅਤੇ ਗੁਰਦਾਸਪੁਰ ‘ਚ ਹੈਰੋਇਨ ਬਰਾਮਦ ਕੀਤੀ ਹੈ। ਬੀ.ਐਸ.ਐਫ ਦੇ ਇੰਟੈਲੀਜੈਂਸ ਵਿੰਗ ਤੋਂ ਮਿਲੀ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਬੀ.ਐਸ.ਐਫ ਨੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਸਰਹੱਦੀ ਖੇਤਰ ਵਿੱਚ ਦੋ ਵੱਖ-ਵੱਖ ਘਟਨਾਵਾਂ ਵਿੱਚ ਪਾਕਿਸਤਾਨ ਸਥਿਤ ਡਰੋਨ ਅਤੇ ਹੈਰੋਇਨ ਦੇ ਪੈਕਟ ਜ਼ਬਤ ਕੀਤੇ ਹਨ।
1 ਡਰੋਨ, ਚੀਨ ਦਾ ਬਣਿਆ DJI Mavic 3 ਕਲਾਸਿਕ, ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਦਾਓਕੇ ਦੇ ਨਾਲ ਲੱਗਦੇ ਖੇਤ ਤੋਂ ਸਵੇਰੇ 08:15 ਵਜੇ ਬੀ.ਐਸ.ਐਫ ਦੇ ਜਵਾਨਾਂ ਦੁਆਰਾ ਅੰਸ਼ਕ ਤੌਰ ‘ਤੇ ਟੁੱਟੀ ਹੋਈ ਹਾਲਤ ਵਿੱਚ ਬਰਾਮਦ ਕੀਤਾ ਗਿਆ। ਬੀ.ਐਸ.ਐਫ. ਦੇ ਜਵਾਨਾਂ ਵੱਲੋਂ ਸਵੇਰੇ 11:30 ਵਜੇ ਦੇ ਕਰੀਬ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੁਰਚੱਕ ਦੇ ਨਾਲ ਲੱਗਦੇ ਇੱਕ ਖੇਤ ਵਿੱਚੋਂ ਸ਼ੱਕੀ ਹੈਰੋਇਨ ਦਾ 1 ਪੈਕੇਟ (ਕੁੱਲ ਵਜ਼ਨ- 500 ਗ੍ਰਾਮ) ਬਰਾਮਦ ਕੀਤਾ ਗਿਆ।
ਨਸ਼ੀਲੇ ਪਦਾਰਥ ਪੀਲੇ ਰੰਗ ਦੀ ਚਿਪਕਣ ਵਾਲੀ ਟੇਪ ਨਾਲ ਲਪੇਟੇ ਹੋਏ ਮਿਲੇ ਸਨ ਅਤੇ ਪੈਕਟ ਦੇ ਨਾਲ ਸਟੀਲ ਦੀ ਇੱਕ ਰਿੰਗ ਵੀ ਜੁੜੀ ਹੋਈ ਸੀ, ਜਿਸ ਤੋਂ ਇਹ ਪੁਸ਼ਟੀ ਹੋ ਜਾਂਦੀ ਹੈ ਕਿ ਇਹ ਡਰੋਨ ਦੁਆਰਾ ਸੁੱਟਿਆ ਗਿਆ ਸੀ। ਬੀ.ਐਸ.ਐਫ ਇੰਟੈਲੀਜੈਂਸ ਵਿੰਗ ਦੀ ਭਰੋਸੇਯੋਗ ਜਾਣਕਾਰੀ ਅਤੇ ਬੀ.ਐਸ.ਐਫ ਦੇ ਜਵਾਨਾਂ ਦੀ ਸਮੇਂ ਸਿਰ ਕਾਰਵਾਈ ਨੇ ਸਰਹੱਦ ਪਾਰ ਤੋਂ ਡਰੋਨ ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਇੱਕ ਹੋਰ ਕੋਸ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ।