Homeਪੰਜਾਬਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਜਾਰੀ, 70 ਲੱਖ ਰੁਪਏ...

ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਜਾਰੀ, 70 ਲੱਖ ਰੁਪਏ ਦੀ ਜਾਇਦਾਦ ਜ਼ਬਤ

ਤਰਨਤਾਰਨ : ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਐਸ.ਐਸ.ਪੀ. ਆਈ.ਪੀ.ਸੀ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤੋਂ ਬਾਅਦ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਜਾਰੀ ਹੈ। ਇਸੇ ਦੋਸ਼ ਤਹਿਤ ਸੋਮਵਾਰ ਨੂੰ ਇਕ ਹੋਰ ਨਸ਼ਾ ਤਸਕਰ ਦੀ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਗਈ।

ਜ਼ਿਲ੍ਹੇ ਦੇ ਐਸ.ਐਸ.ਪੀ ਅਭਿਮਨਿਊ ਰਾਣਾ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੇ ਨਸ਼ਾ ਤਸਕਰੀ ਨੂੰ ਰੋਕਣ ਲਈ ਸਮੱਗਲਰ ਦੀ ਜਾਇਦਾਦ ਜ਼ਬਤ ਕੀਤੀ ਹੈ। ਜਾਣਕਾਰੀ ਅਨੁਸਾਰ ਸਾਲ 2022 ਦੌਰਾਨ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਵਿਖੇ ਗੁਰਬਿੰਦਰ ਸਿੰਘ ਉਰਫ਼ ਗੋਬਿੰਦਾ ਵਾਸੀ ਬਿਹਾਰੀਪੁਰ ਦੀ ਨਸ਼ਾ ਤਸਕਰੀ ਤੋਂ ਹਾਸਲ ਕੀਤੀ 70 ਲੱਖ ਰੁਪਏ ਦੀ ਨਜਾਇਜ਼ ਜਾਇਦਾਦ ਨੂੰ ਜ਼ਬਤ ਕਰ ਲਿਆ ਗਿਆ ਹੈ। ਕੋਈ ਵੀ ਇਸ ਜਾਇਦਾਦ ਨੂੰ ਵੇਚਣ/ਟ੍ਰਾਂਸਫਰ ਨਹੀਂ ਕਰ ਸਕੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments