Home ਪੰਜਾਬ ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਪੈਟਰੋਲ ਬੰਬ ਹਮਲੇ ਦੇ...

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਪੈਟਰੋਲ ਬੰਬ ਹਮਲੇ ਦੇ ਮਾਮਲੇ ਦੀ ਸੁਲਝੀ ਗੁੱਥੀ

0

ਲੁਧਿਆਣਾ : ਸ਼ਿਵ ਸੈਨਾ ਸਿੱਖ ਵਿੰਗ ਦੇ ਹਰਕੀਰਤ ਸਿੰਘ ਖੁਰਾਣਾ (Harkirat Singh Khurana) ਅਤੇ ਜੋਗੇਸ਼ ਬਖਸ਼ੀ  (Jogesh Bakshi) ਦੇ ਘਰ ‘ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ ਸੁਲਝ ਗਿਆ ਹੈ। ਅੱਤਵਾਦੀ ਸੰਗਠਨ ਬੱਬਰ ਖਾਲਸਾ ਨੇ ਇਹ ਹਮਲਾ ਕਰਵਾਿੲਆ ਸੀ।

ਲੁਧਿਆਣਾ ਕਮਿਸ਼ਨਰੇਟ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਸਾਂਝੀਆਂ ਟੀਮਾਂ ਨੇ ਮਿਲ ਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਇੱਕ ਮੁਲਜ਼ਮ ਅਜੇ ਫਰਾਰ ਹੈ। ਫੜੇ ਗਏ ਮੁਲਜ਼ਮਾਂ ਵਿੱਚ ਰਵਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਅਨਿਲ ਅਤੇ ਮਨੀਸ਼ ਸ਼ਾਮਲ ਹਨ। ਜਦਕਿ ਫਰਾਰ ਮੁਲਜ਼ਮ ਲਵਪ੍ਰੀਤ ਸਿੰਘ ਹੈ। ਸਾਰੇ ਮੁਲਜ਼ਮ ਨਵਾਂ ਸ਼ਹਿਰ ਦੇ ਰਹਿਣ ਵਾਲੇ ਹਨ, ਮੁਲਜ਼ਮਾਂ ਕੋਲੋਂ ਵਾਰਦਾਤ ’ਚ ਵਰਤਿਆ ਗਿਆ ਮੋਟਰਸਾਈਕਲ ਅਤੇ 2 ਮੋਬਾਈਲ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੀ ਸੂਚਨਾ ਪੰਜਾਬ ਖੁਰਦ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਐਕਸ ‘ਤੇ ਸ਼ੇਅਰ ਕੀਤਾ ਹੈ।

ਦੱਸ ਦੇਈਏ ਕਿ ਸ਼ੁੱਕਰਵਾਰ ਦੇਰ ਰਾਤ ਸ਼ਿਵ ਸੈਨਾ ਹਿੰਦ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਦੇ ਘਰ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਸੀ। ਇਸ ਘਟਨਾ ਦੀ ਸੀ.ਸੀ.ਟੀ.ਵੀ. ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ 3 ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਉਨ੍ਹਾਂ ‘ਚੋਂ ਇਕ ਮੋਟਰਸਾਈਕਲ ਤੋਂ ਹੇਠਾਂ ਉਤਰ ਕੇ ਘਰ ‘ਤੇ ਪੈਟਰੋਲ ਬੰਬ ਸੁੱਟਦਾ ਹੈ। ਘਰ ਦੇ ਮੁੱਖ ਗੇਟ ‘ਤੇ ਪੈਟਰੋਲ ਬੰਬ ਸੁੱਟਿਆ ਗਿਆ, ਜਿਸ ਕਾਰਨ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਇਸ ਦੇ ਨਾਲ ਹੀ ਅੱਜ ਹਮਲੇ ਤੋਂ ਬਾਅਦ ਇੱਕ ਵਾਰ ਫਿਰ ਹਰਕੀਰਤ ਸਿੰਘ ਨੂੰ ਧਮਕੀ ਭਰੇ ਸੰਦੇਸ਼ ਮਿਲੇ ਹਨ। ਸ਼ਿਵ ਸੈਨਾ ਨੇਤਾ ਨੂੰ ਵਟਸਐਪ ‘ਤੇ ਭੇਜੇ ਗਏ ਸੰਦੇਸ਼ ‘ਚ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ, ਜਿਸ ‘ਚ ਮਾਵਾਂ-ਭੈਣਾਂ ਪ੍ਰਤੀ ਅਪਸ਼ਬਦ ਬੋਲਦੇ ਹੋਏ ਚਿਤਾਵਨੀ ਦਿੱਤੀ ਗਈ ਸੀ।

Exit mobile version