ਪੰਜਾਬ : ਪੰਜਾਬ ਦੇ ਮੁਕਤਸਰ ਤੋਂ ਹੁਣੇ ਹੁਣੇ ਵੱਡੀ ਖਬਰ ਸਾਹਮਣੇ ਆਈ ਹੈ। ਮੁਕਤਸਰ ਦੇ ਮੰਡੀ ਕਾਲਿਆਂਵਾਲੀ ‘ਚ ਇਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ, ਜਿਸ ‘ਚ ਕਈ ਔਰਤਾਂ ਝੁਲਸ ਗਈਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਮੰਡੀ ਕਾਲਿਆਂਵਾਲੀ ਸਥਿਤ ਇਸ ਫੈਕਟਰੀ ਵਿੱਚ ਮਹਿੰਦੀ ਤਿਆਰ ਕੀਤੀ ਜਾਂਦੀ ਹੈ। ਅਚਾਨਕ ਹੋਏ ਧਮਾਕੇ ਕਾਰਨ ਅੱਗ ਲੱਗ ਗਈ ਜਿਸ ਨੇ ਕੁਝ ਹੀ ਸਮੇਂ ‘ਚ ਭਿਆਨਕ ਰੂਪ ਧਾਰਨ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ‘ਚ 7 ਔਰਤਾਂ ਕੰਮ ਕਰਦੀਆਂ ਹਨ, ਜਿਨ੍ਹਾਂ ‘ਚੋਂ 3-4 ਔਰਤਾਂ ਦੇ ਝੁਲਸ ਜਾਣ ਦੀ ਖਬਰ ਹੈ। ਇਸ ਦੌਰਾਨ ਜ਼ਖਮੀ ਔਰਤਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਅੱਗ ਲੱਗਣ ਦਾ ਕਾਰਨ ਧਮਾਕਾ ਹੋਣ ਦੀ ਸੰਭਾਵਨਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਵੀ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।