Home ਪੰਜਾਬ ਪਤਨੀ ਦੀ ਬੇਵਫਾਈ ਤੋਂ ਦੁਖੀ ਪਤੀ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ

ਪਤਨੀ ਦੀ ਬੇਵਫਾਈ ਤੋਂ ਦੁਖੀ ਪਤੀ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ

0

ਫ਼ਿਰੋਜ਼ਪੁਰ : ਪਤਨੀ ਦੀ ਬੇਵਫਾਈ ਤੋਂ ਦੁਖੀ ਪਤੀ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਥਾਣਾ ਤਲਵੰਡੀ ਭਾਈ ਦੀ ਪੁਲਿਸ ਵੱਲੋਂ ਉਸ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮ੍ਰਿਤਕ ਦੀ ਭੈਣ ਅਮਰਜੀਤ ਕੌਰ ਪੁੱਤਰੀ ਕਰਨੈਲ ਸਿੰਘ ਵਾਸੀ ਤਲਵੰਡੀ ਭਾਈ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਹੈ ਕਿ ਉਸ ਦਾ ਭਰਾ ਤਰਸੇਮ ਸਿੰਘ ਤਲਵੰਡੀ ਭਾਈ ਵਰਕਸ਼ਾਪ ‘ਚ ਕੰਮ ਕਰਦਾ ਸੀ, ਜੋ ਕਿ ਕੁਲਵਿੰਦਰ ਕੌਰ ਵਾਸੀ ਜ਼ਿਲ੍ਹਾ ਮੋਗਾ ਨਾਲ ਕਰੀਬ 16 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੀ ਪਤਨੀ ਕੁਲਵਿੰਦਰ ਕੌਰ 4 ਨਵੰਬਰ 2024 ਨੂੰ ਸ਼ੇਰੂ ਸਿੰਘ ਵਾਸੀ ਮੋਗਾ ਨਾਲ ਭੱਜ ਗਈ ਸੀ, ਜਿਸ ਕਾਰਨ ਸ਼ਿਕਾਇਤਕਰਤਾ ਦਾ ਭਰਾ ਤਰਸੇਮ ਸਿੰਘ ਭਰਾ ਕਾਫੀ ਸਦਮੇ ‘ਚ ਸੀ।

ਇਸੇ ਦੁਖਦਾਈ ਕਾਰਨ ਉਸ ਨੇ ਸਲਫਾਸ ਖਾ ਲਈ ਅਤੇ ਜਦੋਂ ਉਸ ਨੂੰ ਇਲਾਜ ਲਈ ਫ਼ਿਰੋਜ਼ਪੁਰ ਸ਼ਹਿਰ ਦੇ ਇੱਕ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਕੁਲਵਿੰਦਰ ਕੌਰ ਅਤੇ ਉਸ ਦੇ ਪ੍ਰੇਮੀ ਸ਼ੇਰੂ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਵਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Exit mobile version