ਬਰਨਾਲਾ : ਭਾਰਤੀ ਜਨਤਾ ਪਾਰਟੀ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੱਲੋਂ ਵਿਧਾਨ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਮੁਹਿੰਮ ਬਰਨਾਲਾ ਤੋਂ ਸ਼ੁਰੂ ਕੀਤੀ ਗਈ। ਜ਼ਿਮਨੀ ਚੋਣਾਂ ਸਬੰਧੀ ਆਯੋਜਿਤ ਮੀਟਿੰਗ ਦੌਰਾਨ ਵਿਜੇ ਰੂਪਾਨੀ ਨੇ ਕਿਹਾ ਕਿ ਭਾਜਪਾ ਇਹ ਚੋਣਾਂ ਪੂਰੀ ਮਿਹਨਤ ਅਤੇ ਲਗਨ ਨਾਲ ਲੜ ਰਹੀ ਹੈ। ਪਾਰਟੀ ਨੇ ਲਗਾਤਾਰ ਸਾਫ਼-ਸੁਥਰੇ ਅਕਸ ਵਾਲੇ ਉਮੀਦਵਾਰ ਖੜ੍ਹੇ ਕੀਤੇ ਹਨ, ਜਿਨ੍ਹਾਂ ਦਾ ਸੂਬੇ ਵਿੱਚ ਲੰਮੇ ਸਮੇਂ ਤੋਂ ਸਮਰਥਨ ਹੈ।
ਇਸ ਦੌਰਾਨ ਪਾਰਟੀ ਦੇ ਅਨੁਸ਼ਾਸਨ ਨੂੰ ਲੈ ਕੇ ਵਿਜੇ ਰੂਪਾਨੀ ਨੇ ਕਿਹਾ ਕਿ ਜੋ ਲੋਕ ਚੋਣਾਂ ‘ਚ ਪਾਰਟੀ ਲਈ ਸਹੀ ਢੰਗ ਨਾਲ ਕੰਮ ਨਹੀਂ ਕਰਨਗੇ, ਉਨ੍ਹਾਂ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇਗਾ। ਕਿਸਾਨਾਂ ਦੇ ਮੁੱਦੇ ‘ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਕ ਵਾਰ ਉਨ੍ਹਾਂ ਨੂੰ ਮੌਕਾ ਦੇਣ ਤਾਂ ਉਹ ਕੁਝ ਦਿਨਾਂ ‘ਚ ਸਾਰੇ ਮਸਲੇ ਹੱਲ ਕਰ ਦੇਣਗੇ। ਇਸ ਮੌਕੇ ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਅਨਿਲ ਸਰੀਨ, ਚੋਣ ਇੰਚਾਰਜ ਮਨੋਰੰਜਨ ਕਾਲੀਆ, ਜਗਮੋਹਨ ਰਾਜੂ, ਸੰਜੀਵ ਖੰਨਾ, ਯਾਦਵਿੰਦਰ ਸ਼ੰਟੀ ਆਦਿ ਵੀ ਹਾਜ਼ਰ ਸਨ।