Homeਪੰਜਾਬਵਿਜੀਲੈਂਸ ਟੀਮ ਨੇ ਰਿਸ਼ਵਤ ਲੈਂਦਿਆਂ DC ਦਾ PA ਤੇ ਉਸ ਦੇ ਸਾਥੀ...

ਵਿਜੀਲੈਂਸ ਟੀਮ ਨੇ ਰਿਸ਼ਵਤ ਲੈਂਦਿਆਂ DC ਦਾ PA ਤੇ ਉਸ ਦੇ ਸਾਥੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਤਰਨਤਾਰਨ : ਡੀ.ਸੀ. ਕੇ ਪੀ.ਏ. ਅਤੇ ਉਸ ਦੇ ਸਾਥੀ ਨੂੰ ਵਿਜੀਲੈਂਸ ਟੀਮ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ‘ਚ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੰਦੀਪ ਸਿੰਘ ਨੇ ਦੱਸਿਆ ਕਿ ਉਹ ਵੀਡੀਓਗ੍ਰਾਫੀ ਦਾ ਕਾਰੋਬਾਰ ਕਰਦਾ ਹੈ, ਜਿਸ ਕਾਰਨ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਉਸ ਨੇ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ‘ਤੇ ਕੈਮਰੇ ਲਗਾਉਣ ਦਾ ਠੇਕਾ ਲਿਆ ਸੀ, ਜਿਸ ਦੇ ਕਿਰਾਇਆ ਬਿੱਲ ਚੋਣਾਂ ਤੋਂ ਬਾਅਦ ਡਿਪਟੀ ਕਮਿਸ਼ਨਰ ਦੇ ਪੀ.ਏ. ਹਰਮਨਜੀਤ ਸਿੰਘ ਨੂੰ ਦਿੱਤੀ, ਜਿਸ ਨੇ ਡੀ.ਸੀ. ਪਾਸ ਕਰਵਾਉਣ ਲਈ ਉਸ ਨੇ 1 ਲੱਖ ਰੁਪਏ ਦੀ ਮੰਗ ਕੀਤੀ, ਜੋ ਉਹ ਦੇਣ ਤੋਂ ਅਸਮਰੱਥ ਸੀ।

ਇਸ ਤੋਂ ਬਾਅਦ ਉਸ ਦਾ ਪੀ.ਏ. 50 ਹਜ਼ਾਰ ਰੁਪਏ ਵਿਚ ਸੌਦਾ ਹੋਇਆ, ਜਿਸ ਵਿਚ ਉਸ ਨੇ ਪਹਿਲੇ 20 ਹਜ਼ਾਰ ਰੁਪਏ ਅਦਾ ਕੀਤੇ। ਫਿਰ ਉਸ ਨੇ ਵਿਜੀਲੈਂਸ ਵਿਭਾਗ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਅੱਜ ਪੀ.ਏ. ਅਤੇ ਉਸ ਦੇ ਸਾਥੀ ਜਗਰੂਪ ਸਿੰਘ ਨੂੰ ਵਿਜੀਲੈਂਸ ਨੇ 20 ਹਜ਼ਾਰ ਰੁਪਏ ਦੀ ਨਕਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਡੀ.ਐਸ.ਪੀ. ਵਿਜੀਲੈਂਸ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਦੀ ਸ਼ਿਕਾਇਤ ‘ਤੇ ਪੀ.ਏ. ਹਰਮਨਜੀਤ ਸਿੰਘ ਅਤੇ ਇੱਕ ਹੋਰ ਮੁਲਾਜ਼ਮ ਜਗਰੂਪ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਨੂੰ ਵੀਰਵਾਰ ਸਵੇਰੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਇੰਸਪੈਕਟਰ ਇੰਦਰਜੀਤ ਸਿੰਘ, ਐਸ.ਐਸ.ਪੀ. ਵਿਜੀਲੈਂਸ ਦੇ ਰੀਡਰ ਇੰਸਪੈਕਟਰ ਸ਼ਰਨਜੀਤ ਸਿੰਘ ਵੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments