Home ਪੰਜਾਬ ਕਮਿਸ਼ਨਰੇਟ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਕਰਾਸ ਫਾਇਰਿੰਗ, ਸ਼ੱਕੀ ਗ੍ਰਿਫ਼ਤਾਰ

ਕਮਿਸ਼ਨਰੇਟ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਕਰਾਸ ਫਾਇਰਿੰਗ, ਸ਼ੱਕੀ ਗ੍ਰਿਫ਼ਤਾਰ

0

ਜਲੰਧਰ : ਜਲੰਧਰ ‘ਚ ਹੁਣੇ ਹੁਣੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕਮਿਸ਼ਨਰੇਟ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਰਾਸ ਫਾਇਰਿੰਗ ਹੋਈ। ਦੱਸਿਆ ਜਾ ਰਿਹਾ ਹੈ ਕਿ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ ਟਾਲਰੈਂਸ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕਰਾਸ ਫਾਇਰਿੰਗ ‘ਚ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੌਸ਼ਲ-ਬੰਬੀਹਾ ਗੈਂਗ ਨਾਲ ਜੁੜੇ ਦੋ ਸਾਥੀਆਂ ਨੂੰ ਟੋਪੀ ਚੈਸ ਅਤੇ ਕਰਾਸ ਫਾਇਰਿੰਗ ਤੋਂ ਬਾਅਦ ਕਾਬੂ ਕੀਤਾ ਹੈ, ਜਿਸ ਵਿੱਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਹਨ। ਕਮਿਸ਼ਨਰੇਟ ਪੁਲਿਸ ਦੀ ਕਾਰਵਾਈ ਦੌਰਾਨ ਕਮਿਸ਼ਨਰ ਸਵਪਨ ਸ਼ਰਮਾ ਵੀ ਖੁਦ ਮੌਕੇ ‘ਤੇ ਪਹੁੰਚੇ।

ਪ੍ਰਾਪਤ ਜਾਣਕਾਰੀ ਅਨੁਸਾਰ ਕਾਬੂ ਕੀਤੇ ਗਰੋਹ ਦੇ ਦੋਵੇਂ ਮੈਂਬਰ ਕੌਸ਼ਲ-ਬੰਬੀਹਾ ਗਰੋਹ ਦੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਕਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਘਿਨਾਉਣੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਇਸ ਦੇ ਨਾਲ ਹੀ ਉਹ ਪੰਜਾਬ ਅਤੇ ਹਰਿਆਣਾ ਵਿੱਚ ਗਰੋਹਾਂ ਨੂੰ ਲੌਜਿਸਟਿਕ ਸਪੋਰਟ ਅਤੇ ਹਥਿਆਰ ਵੀ ਸਪਲਾਈ ਕਰ ਰਹੇ ਸਨ। ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਦੀ ਕਾਰਵਾਈ ਦੌਰਾਨ ਕਰਾਸ ਫਾਇਰਿੰਗ ਹੋਈ। ਪੁਲਿਸ ਨੇ ਇਸ ਦੌਰਾਨ 2 ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

Exit mobile version